02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਆਪ’ ਆਗੂ ਗੁਰਪ੍ਰੀਤ ਸਿੰਘ ਆਦਰਸ਼ ਨਗਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ

ਅਜੀਤ ਡੈਸਕ 02-07-2026
ਬਠਿੰਡਾ, 1 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਸੱਤਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਵਾਸੀ ਆਦਰਸ਼ ਨਗਰ ਬਠਿੰਡਾ ਨੇ ਆਪ ਨੂੰ ਅਲਵਿਦਾ ਕਹਿੰਦੇ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੀ ਸ਼ਮੂਲੀਅਤ ਬੀਤੀ ਦਿਨੀਂ ਆਪ ਨੂੰ ਅਲਵਿਦਾ ਕਹਿਕੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਲ ਹੋਏ ਸਾਬਕਾ ਕੌਂਸਲਰ ਮਨਜੀਤ ਸਿੰਘ ਲਹਿਰਾ ਦੇ ਯਤਨਾਂ ਸਦਕਾ ਹੋਈ ਹੈ।ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਅਤੇ ਹੋਰ ਆਗੂਆਂ ਨੇ ਗੁਰਪ੍ਰੀਤ ਸਿੰਘ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਿਰਪਾਓ ਭੇਟ ਕਰਕੇ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਸਮਝ ਚੁੱਕੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਗੈਰ ਪੰਜਾਬ ਅਤੇ ਪੰਥ ਦਾ ਭਲਾ ਨਹੀਂ ਹੋ ਸਕਦਾ, ਜਿਸ ਲਈ ਅੱਜ ਲਗਾਤਾਰ ਲੋਕ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ। ਗੁਰਪ੍ਰੀਤ ਸਿੰਘ ਨੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਵਧ-ਚੜ ਕੇ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ, ਮਨਜੀਤ ਸਿੰਘ ਲਹਿਰਾ, ਗੁਰਜੰਟ ਸਿੰਘ ਧਿਮਾਨ ਤੇ ਜਗਤਾਰ ਸਿੰਘ ਗਿੱਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਐਕਟਿਵਾ ਸਵਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਅਗਲੀ ਖ਼ਬਰ ‘ਪੰਥਕ ਇਕੱਠ’ ਦੀਆਂ ਤਿਆਰੀਆਂ ਸੰਬੰਧੀ ਜਥੇ: ਬਾਬਾ ਟੇਕ ਸਿੰਘ ਨੇ ਮਾਲਵਾ ਖੇਤਰ ਦੇ ਪ੍ਰਚਾਰਕਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।