02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਐਕਟਿਵਾ ਸਵਾਰ ਪੁਲਿਸ ਮੁਲਾਜ਼ਮ ਜ਼ਖ਼ਮੀ

ਅਜੀਤ ਡੈਸਕ 02-07-2026
ਬਠਿੰਡਾ, 1 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਟੈਕ ਨਜ਼ਦੀਕ ਐਕਟਿਵਾ ਸਵਾਰ ਇਕ ਪੁਲਿਸ ਅਧਿਕਾਰੀ ਅਚਾਨਕ ਸੰਤੁਲਨ ਵਿਗੜਨ ਕਾਰਨ ਸੜਕ ’ਤੇ ਡਿੱਗ ਪਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਸਿੰਘ ਗਿੱਲ ਘਟਨਾ ਸਥਾਨ ਮੌਕੇ ’ਤੇ ਪਹੁੰਚੇ । ਜ਼ਖਮੀ ਐਕਟਿਵਾ ਸਵਾਰ ਪੁਲਿਸ ਅਧਿਕਾਰੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ। ਸਹਾਰਾ ਟੀਮ ਨੇ ਪੁਲਿਸ ਅਧਿਕਾਰੀ ਦਾ ਹਥਿਆਰ ਅਤੇ ਕਾਰਤੂਸ ਸੰਬੰਧਿਤ ਪੁਲਿਸ ਪਾਰਟੀ ਨੂੰ ਸੌਂਪ ਦਿੱਤੇ। ਜ਼ਖਮੀ ਪੁਲਿਸ ਅਧਿਕਾਰੀ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਆਸਾ ਬੁੱਟਰ ਵਜੋਂ ਹੋਈ ਹੈ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਪਹਿਲੀ ਕਿਸ਼ਤ ਜਾਰੀ ਕਰਨ ’ਤੇ ਮੁੱਖ ਮੰਤਰੀ ਦਾ ਧੰਨਵਾਦ -ਗੁਰਜੀਤ ਸਿੰਘ ਅਗਲੀ ਖ਼ਬਰ ‘ਆਪ’ ਆਗੂ ਗੁਰਪ੍ਰੀਤ ਸਿੰਘ ਆਦਰਸ਼ ਨਗਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।