31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲਹਿਰਾ ਥਰਮਲ ਦੀ ਆਜ਼ਾਦ ਜਥੇਬੰਦੀ ਵਲੋਂ 2 ਸਤੰਬਰ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨੇ ਦਾ ਐਲਾਨ

ਲਹਿਰਾ ਮੁਹੱਬਤ, 30 ਅਗਸਤ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟ੍ਰਾਂਸਕੋ ਆਊਟ ਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ਵਿਚ ਮਰਜ਼ ਕਰਨ ਦੇ ਜਾਰੀ ਨੋਟੀਫ਼ਿਕੇਸ਼ਨ ਦਾ ਫ਼ੈਸਲਾ ਲਾਗੂ ਕਰਵਾਉਣ ਨੂੰ ਲੈਕੇ ਸ਼ੁਰੂ ਹੜਤਾਲ ਸਰਵਿਸ ਰੋਡ ’ਤੇ ਦੂਜੇ ਦਿਨ ਵੀ ਜਾਰੀ ਹੈ। ਇਸ ਸਮੇਂ ਸੂਬਾ ਆਗੂ ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਜਗਸੀਰ ਸਿੰਘ ਭੰਗੂ, ਇਕਬਾਲ ਪੂਹਲਾ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 30 ਜੂਨ ਨੂੰ ਵਿਭਾਗ ਵਿਚ ਮਰਜ਼ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ।

ਅਜੀਤ ਡੈਸਕ 31-08-2026
ਲਹਿਰਾ ਮੁਹੱਬਤ, 30 ਅਗਸਤ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟ੍ਰਾਂਸਕੋ ਆਊਟ ਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ਵਿਚ ਮਰਜ਼ ਕਰਨ ਦੇ ਜਾਰੀ ਨੋਟੀਫ਼ਿਕੇਸ਼ਨ ਦਾ ਫ਼ੈਸਲਾ ਲਾਗੂ ਕਰਵਾਉਣ ਨੂੰ ਲੈਕੇ ਸ਼ੁਰੂ ਹੜਤਾਲ ਸਰਵਿਸ ਰੋਡ ’ਤੇ ਦੂਜੇ ਦਿਨ ਵੀ ਜਾਰੀ ਹੈ। ਇਸ ਸਮੇਂ ਸੂਬਾ ਆਗੂ ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਜਗਸੀਰ ਸਿੰਘ ਭੰਗੂ, ਇਕਬਾਲ ਪੂਹਲਾ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 30 ਜੂਨ ਨੂੰ ਵਿਭਾਗ ਵਿਚ ਮਰਜ਼ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨੋਟੀਫ਼ਿਕੇਸ਼ਨ ਦੇ ਫ਼ੈਸਲੇ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ਼ ਕਰਕੇ ਥਰਮਲ ਦੇ ਮੁੱਖ ਗੇਟ ਦੇ ਸਾਹਮਣੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 7 ਦੀ ਸਰਵਿਸ ਰੋਡ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਤਜਰਬੇ ਦੇ ਅਧਾਰ ਤੇ ਵਿਭਾਗ ’ਚ ਮਰਜ਼ ਕੀਤਾ ਜਾਵੇ। ਆਗੂਆਂ ਨੇ ਅਗਲੇ ਸੰਘਰਸ਼ਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਮੰਗਾਂ ਨੂੰ ਲੈਕੇ 2 ਸਤੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਲਗਾਤਾਰ ਧਰਨਾ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਭੁੱਚੋ ਦੇ ਦਿਲਚਸਪ ਹੁੰਦੇ ਸਿਆਸੀ ਸਮੀਕਰਨ... * ਕਾਂਗਰਸ ਦੇ ‘ ਤਜ਼ਰਬੇ ’, ਅਕਾਲੀ ਦਲ ਬਾਦਲ ਦੇ ‘ ਠਰੰਮ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਕਾਰਪੋਰੇਟ ਲੁੱਟ ਵਿਰੁੱਧ ਡੀ.ਸੀ. ਦਫ਼ਤਰ ਮੂਹਰੇ ਅਣਮਿੱਥੇ ਸਮੇਂ ਦਾ ਪੱਕਾ ਮੋਰਚਾ ਸ਼ੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।