14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬੈਂਕ ਬਾਜ਼ਾਰ ’ਚ ਬੰਗਾਲੀ ਕਾਰੀਗਰ ਨੂੰ ਗੱਲਾਂ ’ਚ ਉਲਝਾ ਕੇ 52 ਹਜ਼ਾਰ ਰੁਪਏ ਲੁੱਟੇ

ਬਠਿੰਡਾ, 13 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਬੈਂਕ ਬਾਜ਼ਾਰ ਵਿਚ ਇਕ ਜਵੈਲਰੀ ਦਾ ਕੰਮ ਕਰਨ ਵਾਲੇ ਬੰਗਾਲੀ ਕਾਰੀਗਰ ਤੋਂ 52 ਹਜ਼ਾਰ ਰੁਪਏ ਦੀ ਨਕਦੀ ਕਥਿਤ ਤੌਰ ‘ਤੇ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਸੇ ਲੈ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਅਤੇ ਉਸ ਦੀ ਮਹਿਲਾ ਸਾਥਣ ਨੂੰ ਬਾਜ਼ਾਰ ਦੇ ਦੁਕਾਨਦਾਰਾਂ ਨੇ ਪਿੱਛਾ ਕਰਕੇ ਕਾਬੂ ਕਰ ਲਿਆ।

ਅਜੀਤ ਡੈਸਕ 14-09-2026
ਬਠਿੰਡਾ, 13 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਬੈਂਕ ਬਾਜ਼ਾਰ ਵਿਚ ਇਕ ਜਵੈਲਰੀ ਦਾ ਕੰਮ ਕਰਨ ਵਾਲੇ ਬੰਗਾਲੀ ਕਾਰੀਗਰ ਤੋਂ 52 ਹਜ਼ਾਰ ਰੁਪਏ ਦੀ ਨਕਦੀ ਕਥਿਤ ਤੌਰ ‘ਤੇ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਸੇ ਲੈ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਅਤੇ ਉਸ ਦੀ ਮਹਿਲਾ ਸਾਥਣ ਨੂੰ ਬਾਜ਼ਾਰ ਦੇ ਦੁਕਾਨਦਾਰਾਂ ਨੇ ਪਿੱਛਾ ਕਰਕੇ ਕਾਬੂ ਕਰ ਲਿਆ। ਜਾਣਕਾਰੀ ਮੁਤਾਬਿਕ ਬੰਗਾਲੀ ਕਾਰੀਗਰ 52 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਬਾਜ਼ਾਰ ਵਿਚੋਂ ਲੰਘ ਰਿਹਾ ਸੀ। ਇਸ ਦੌਰਾਨ ਇਕ ਨੌਜਵਾਨ ਅਤੇ ਉਸ ਦੀ ਮਹਿਲਾ ਸਾਥਣ ਨੇ ਕਥਿਤ ਤੌਰ ‘ਤੇ ਉਸ ਦੀ ਜੇਬ ਵਿਚੋਂ ਨਕ ਦੀ ਝਪਟ ਲਈ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਕਾਰੀਗਰ ਵਲੋਂ ਰੌਲਾ ਪਾਉਣ ‘ਤੇ ਆਸ-ਪਾਸ ਦੇ ਦੁਕਾਨਦਾਰ ਇਕੱਠੇ ਹੋ ਗਏ ਅਤੇ ਦੋਵਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਦੁਕਾਨਦਾਰਾਂ ਨੇ ਨਕਦੀ ਵਾਪਸ ਕਰਨ ਲਈ ਕਿਹਾ ਤਾਂ ਦੋਵਾਂ ਨੇ ਪੈਸੇ ਆਪਣੇ ਕੋਲ ਹੋਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵਲੋਂ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਇਸੇ ਦੌਰਾਨ ਕੁਝ ਔਰਤਾਂ ਵਲੋਂ ਮਹਿਲਾ ਦੀ ਤਲਾਸ਼ੀ ਲੈਣ ‘ਤੇ ਉਸ ਦੇ ਕੱਪੜਿਆਂ ਵਿਚੋਂ 52 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ। ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਉਥੇ ਹੀ ਬਾਜ਼ਾਰ ਦੇ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਾਜ਼ਾਰ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕਸੀ ਜਾਵੇ।
ਪਿਛਲੀ ਖ਼ਬਰ ਰਾਮਪੁਰ ਮੰਡੇਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਖੇਤਾਂ ’ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਨੌਜਵਾਨ ਪਿੰਡ ਜੈ ਸਿੰਘ ਵਾਲਾ ਦੇ ਕਿਸਾਨਾਂ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।