14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਰਾਮਪੁਰ ਮੰਡੇਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਬਰੇਟਾ, 13 ਸਤੰਬਰ (ਜੀਵਨ ਸ਼ਰਮਾ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨੇੜਲੇ ਪਿੰਡ ਰਾਮਪੁਰ ਮੰਡੇਰ ’ਚ ਕਰਵਾਏ ਸਮਾਗਮਾਂ ਦੌਰਾਨ ਵੱਡੀ ਗਿਣਤੀ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ ਹੋ ਗਏ। ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਨਵੇਂ ਮੈਂਬਰਾਂ ਦਾ ਪਾਰਟੀ ਚਿੰਨ੍ਹ ਪਾ ਕੇ ਸਵਾਗਤ ਕੀਤਾ।

ਅਜੀਤ ਡੈਸਕ 14-09-2026
ਬਰੇਟਾ, 13 ਸਤੰਬਰ (ਜੀਵਨ ਸ਼ਰਮਾ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨੇੜਲੇ ਪਿੰਡ ਰਾਮਪੁਰ ਮੰਡੇਰ ’ਚ ਕਰਵਾਏ ਸਮਾਗਮਾਂ ਦੌਰਾਨ ਵੱਡੀ ਗਿਣਤੀ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ ਹੋ ਗਏ। ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਨਵੇਂ ਮੈਂਬਰਾਂ ਦਾ ਪਾਰਟੀ ਚਿੰਨ੍ਹ ਪਾ ਕੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਹਰ ਪਰਿਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ । ਬਲਾਕ ਪ੍ਰਧਾਨ ਕੁਲਦੀਪ ਸਿੰਘ ਸ਼ੀਮਾਰ ਨੇ ਨਵੇਂ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਕੇ ਪਿੰਡ ਦੇ ਵਿਕਾਸ ਕਾਰਜਾਂ ’ਚ ਆਪਣੀ ਭੂਮਿਕਾ ਨਿਭਾਉਣ। ਇਸ ਮੌਕੇ ਸਰਪੰਚ ਕਰਮਜੀਤ ਕੌਰ, ਪ੍ਰਧਾਨ ਭੋਲਾ ਸਿੰਘ, ਰਾਮ ਲਾਲ ਪੰਡਿਤ, ਮਲਕੀਤ ਸਿੰਘ ਕਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਾਟਰ ਵਰਕਸ ਕੋਟਸ਼ਮੀਰ ’ਚ ਸਫ਼ਾਈ ਮੁਹਿੰਮ ਚਲਾਈ ਨਗਰ ਦੇ ਵਸਨੀਕ ਨੌਜਵਾਨਾਂ ਨੇ ਦਿੱਤਾ ਨਗਰ ਪੰਚਾਇਤ ਦਾ ਸਾਥ ਅਗਲੀ ਖ਼ਬਰ ਬੈਂਕ ਬਾਜ਼ਾਰ ’ਚ ਬੰਗਾਲੀ ਕਾਰੀਗਰ ਨੂੰ ਗੱਲਾਂ ’ਚ ਉਲਝਾ ਕੇ 52 ਹਜ਼ਾਰ ਰੁਪਏ ਲੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।