ਪਿੰਡ ਮੱਲਣ ਦੇ ਕਈ ਪਰਿਵਾਰ ‘ਆਪ ’ਚ ਸ਼ਾਮਿਲ
ਦੋਦਾ, 13 ਸਤੰਬਰ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀਆਂ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਪਿੰਡ ਮੱਲਣ ਦੇ ਕਾਂਗਰਸ ਪਰਿਵਾਰ ਸੰਦੀਪ ਸਿੰਘ ਸੰਨੀ ਢਿੱਲੋਂ ਦੀ ਹਾਜ਼ਰੀ ’ਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ’ਚ ਬਿਨ੍ਹਾਂ ਸ਼ਰਤ ਸ਼ਾਮਿਲ ਹੋ ਗਏ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਕੋਟਲੀ ਨੇ ਦੱਸਿਆਂ ਕਿ ਪਿੰਡ ਮੱਲਣ ਵਿਖੇ ਸਰਪੰਚ ਤੇ ਪੰਚਾਇਤ ਮੈਂਬਰਾਂ ਦੇ ਯਤਨਾਂ ਨਾਲ ਗੁਰਸੇਵਕ ਸਿੰਘ, ਕੁਲਵਿੰਦਰ ਸਿੰਘ, ਜਗਰੂਪ ਸਿੰਘ, ਲਾਭ ਸਿੰਘ, ਬੋਹੜ ਸਿੰਘ, ਗਗਨਾ ਸਿੰਘ ਆਦਿ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ।
ਦੋਦਾ, 13 ਸਤੰਬਰ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀਆਂ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਪਿੰਡ ਮੱਲਣ ਦੇ ਕਾਂਗਰਸ ਪਰਿਵਾਰ ਸੰਦੀਪ ਸਿੰਘ ਸੰਨੀ ਢਿੱਲੋਂ ਦੀ ਹਾਜ਼ਰੀ ’ਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ’ਚ ਬਿਨ੍ਹਾਂ ਸ਼ਰਤ ਸ਼ਾਮਿਲ ਹੋ ਗਏ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਕੋਟਲੀ ਨੇ ਦੱਸਿਆਂ ਕਿ ਪਿੰਡ ਮੱਲਣ ਵਿਖੇ ਸਰਪੰਚ ਤੇ ਪੰਚਾਇਤ ਮੈਂਬਰਾਂ ਦੇ ਯਤਨਾਂ ਨਾਲ ਗੁਰਸੇਵਕ ਸਿੰਘ, ਕੁਲਵਿੰਦਰ ਸਿੰਘ, ਜਗਰੂਪ ਸਿੰਘ, ਲਾਭ ਸਿੰਘ, ਬੋਹੜ ਸਿੰਘ, ਗਗਨਾ ਸਿੰਘ ਆਦਿ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਸੰਦੀਪ ਸਿੰਘ ਸੰਨੀ ਢਿੱਲੋਂ ਨੇ ਕਾਂਗਰਸੀ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਛੱਡ ਕੇ ਆਪ ਵਿਚ ਆਉਣ ’ਤੇ ਜੀ ਆਇਆਂ ਆਖਦੇ ਹੋਏ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਚਾਇਤ ਆਦਿ ਹਾਜ਼ਰ ਸਨ।