21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬੂਥ ਪੱਧਰ ’ਤੇ ਸਰਕਾਰ ਦੀਆਂ ਉਪਲਬਧੀਆਂ ਨੂੰ ਪ੍ਰਚਾਰਨ ਲਈ ਵਲੰਟੀਅਰ ਤਨਦੇਹੀ ਨਾਲ ਕੰਮ ਕਰਨ- ਵਿਧਾਇਕ ਸਿੰਗਲਾ ਮਿਸ਼ਨ ‘ਮਾਨ ਦੇ ਮੁਨਾਫ਼ੇ’ ਤਹਿਤ ਭੀਖੀ ਵਿਖੇ ਕੀਤਾ ਬੂਥ ਸੰਮੇਲਨ ਦਲਿਤ ਸੈਨਾ ਪੰਜਾਬ ਨੇ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਰਪਿਤ ਚੇਤਨਾ ਸਮਾਗਮ ਕਰਵਾਇਆ

ਬਠਿੰਡਾ, 20 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਦਲਿਤ ਸੈਨਾ ਪੰਜਾਬ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਟੀਚਰਜ਼ ਹੋਮ ਬਠਿੰਡਾ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਰਪਿਤ ‘ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ’ ਵਿਸ਼ੇ ਹੇਠ ਵਿਸ਼ਾਲ ਚੇਤਨਾ ਸਮਾਗਮ ਕਰਵਾਇਆ ਗਿਆ ।

ਬਠਿੰਡਾ ਵਿਖੇ ਸਮਾਗਮ ਦੌਰਾਨ ਪੰਜਾਬ ਐਸ.ਸੀ. ਕਮਿਸ਼ਨ ਦੇ ਮੈਂਬਰਾਂ ਗੁਲਜ਼ਾਰ ਸਿੰਘ ਬੌਬੀ ਅਤੇ ਰੁਪਿੰਦਰ ਸਿੰਘ ਸੀਤਲ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਅਤੇ ਹੋਰ। ਤਸਵੀਰ : ਲਵਲੀ 21-09-2026
ਬਠਿੰਡਾ, 20 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਦਲਿਤ ਸੈਨਾ ਪੰਜਾਬ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਟੀਚਰਜ਼ ਹੋਮ ਬਠਿੰਡਾ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਰਪਿਤ ‘ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ’ ਵਿਸ਼ੇ ਹੇਠ ਵਿਸ਼ਾਲ ਚੇਤਨਾ ਸਮਾਗਮ ਕਰਵਾਇਆ ਗਿਆ । ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਸੀਨੀਅਰ ਮੈਂਬਰਾਂ ਗੁਲਜ਼ਾਰ ਸਿੰਘ ਬੌਬੀ ਅਤੇ ਰੁਪਿੰਦਰ ਸਿੰਘ ਸ਼ੀਤਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਦੋਂ ਤੱਕ ਸਮਾਜ ’ਚੋਂ ਜਾਤ-ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਡਾ. ਅੰਬੇਡਕਰ ਨੇ ‘ਪੜ੍ਹੋ, ਜੁੜੋ, ਸੰਘਰਸ਼ ਕਰੋ’ ਦੇ ਕ੍ਰਾਂਤੀਕਾਰੀ ਸੰਦੇਸ਼ ਨੂੰ ਅਮਲੀ ਰੂਪ ਦੇਣ ਦੀ ਲੋੜ ਹੈ। ਲੁਧਿਆਣਾ ਵਿਚ ਡਾ. ਅੰਬੇਡਕਰ ਦੇ ਬੁੱਤ ਨਾਲ ਵਾਪਰੀ ਘਟਨਾ ਸੰਬੰਧੀ ਕਮਿਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਇਸ ਘਟਨਾ ਬਾਅਦ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ. ਨੂੰ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਵੀ ਡਾ. ਅੰਬੇਡਕਰ ਦੇ ਬੁੱਤ ਸਥਾਪਤ ਹਨ, ਉਨ੍ਹਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਜਾਣ । ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤਾਂ ਦਾ ਅਪਮਾਨ ਕਰਨ ਵਾਲਾ ਕੋਈ ਵੀ ਸ਼ਰਾਰਤੀ ਅਨਸਰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਸਟੈਂਪ ਵੈਂਡਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਸੰਬੰਧੀ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ, ਕਮਲਜੀਤ ਸ਼ਰਮਾ ਤੇ ਖ਼ਜ਼ਾਨਚੀ ਹਰਬੰਸ ਸਿੰਘ ਦੀ ਅਗਵਾਈ ਵਿਚ ਕਮਿਸ਼ਨ ਦੇ ਮੈਂਬਰਾਂ ਨੂੰ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੱਕ ਪਹੁੰਚਾਉਣ ਲਈ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਬਰਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ । ਇਸ ਮੌਕੇ ਦਲਿਤ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ, ਉੱਘੇ ਵਿਦਵਾਨ ਡਾ. ਦਿਵਾਨ ਚੰਦ, ਹਰਬੰਸ ਸਿੰਘ ਬਠਿੰਡਾ, ਲੈਕਚਰਾਰ ਜੀਤ ਸਿੰਘ, ਪਿਛੜੇ ਸਮਾਜ ਦੇ ਆਗੂ ਮੁਕੰਦ ਸਿੰਘ , ਸ਼ਿੰਦਰਪਾਲ ਸਿੰਘ, ਲਖਵਿੰਦਰ ਸਿੰਘ, ਐੱਸ.ਸੀ.ਬੀ.ਸੀ. ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ, ਦਲਿਤ ਸੈਨਾ ਦੇ ਉਪ ਪ੍ਰਧਾਨ ਕੁਲਵੰਤ ਸਿੰਘ ਕਾਲਝਰਾਣੀ, ਸੀਨੀਅਰ ਆਗੂ ਗੁਰਤੇਜ ਸਿੰਘ ਕੰਡਿਆਰਾ, ਯੂਥ ਆਗੂ ਅਮਨਦੀਪ ਸਿੰਘ ਸਿਵੀਆਂ, ਗੁਰਮੇਲ ਸਿੰਘ ਭੋਲੂ ਕਾਲਝਰਾਣੀ, ਐਡਵੋਕੇਟ ਸੰਜੀਵ ਅੰਬੇਡਕਰ, ਚਰਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ ਅਗਲੀ ਖ਼ਬਰ ਖ਼ੁਦਕੁਸ਼ੀ ਮਾਮਲੇ ‘ਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਰੇਲਵੇ ਲਾਈਨਾਂ ’ਤੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।