23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

9ਵਾਂ ਰਾਸ਼ਟਰੀ ਪੋਸ਼ਣ ਮਾਹ-2026 : ਬਠਿੰਡਾ ਜ਼ਿਲ੍ਹੇ ਵਿਚ ਗਤੀਵਿਧੀਆਂ ਜਾਰੀ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-9ਵੇਂ ਰਾਸ਼ਟਰੀ ਪੋਸ਼ਣ ਮਾਹ-2026 ਤਹਿਤ ਜ਼ਿਲ੍ਹਾ ਬਠਿੰਡਾ ਵਿਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਵੱਖ-ਵੱਖ ਪੋਸ਼ਣ ਮੁਖੀ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ, ਸਿਹਤਮੰਦ ਜੀਵਨਸ਼ੈਲੀ ਅਤੇ ਪੋਸ਼ਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-9ਵੇਂ ਰਾਸ਼ਟਰੀ ਪੋਸ਼ਣ ਮਾਹ-2026 ਤਹਿਤ ਜ਼ਿਲ੍ਹਾ ਬਠਿੰਡਾ ਵਿਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਵੱਖ-ਵੱਖ ਪੋਸ਼ਣ ਮੁਖੀ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ, ਸਿਹਤਮੰਦ ਜੀਵਨਸ਼ੈਲੀ ਅਤੇ ਪੋਸ਼ਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 8 ਅਕਤੂਬਰ 2026 ਤੱਕ ਚੱਲਣ ਵਾਲੇ ਪੋਸ਼ਣ ਮਾਹ ਵਿਚ ਵੱਖ-ਵੱਖ ਥੀਮਾਂ ਹੇਠ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਪਹਿਲੇ ਪੜਾਅ ਵਿਚ ਰੋਜ਼ਾਨਾ ਖਾਣੇ ’ਚ ਵਿਵਿਧਤਾ ਅਤੇ ਯੋਗ ਪ੍ਰੋਟੀਨ ਸਬੰਧੀ ਗਤੀਵਿਧੀਆਂ ਤਹਿਤ ਸਥਾਨਕ ਅਤੇ ਮੌਸਮੀ ਖਾਧ ਪਦਾਰਥਾਂ ਦੀ ਵਰਤੋਂ, ਪ੍ਰੋਟੀਨ ਯੁਕਤ ਭੋਜਨ, ਸਿਹਤਮੰਦ ਰੈਸਿਪੀਆਂ ਅਤੇ ਪੋਸ਼ਣ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ। ਇਸੇ ਤਰ੍ਹਾਂ 23 ਸਤੰਬਰ 2026 ਤੱਕ ਤਾਜ਼ੇ ਅਤੇ ਗੈਰਾਂ ਗਰਮ ਖਾਣੇ ਸਬੰਧੀ ਗਤੀਵਿਧੀਆਂ ਹੇਠ ਆਂਗਣਵਾੜੀ ਕੇਂਦਰਾਂ ਵਿਚ ਹਫ਼ਤਾਵਾਰੀ ਮੀਨੂ, ਸਾਫ਼-ਸਫ਼ਾਈ ਅਤੇ ਸੁਰੱਖਿਅਤ ਖਾਣਾ ਬਣਾਉਣ ਦੇ ਤਰੀਕਿਆਂ, ਸਥਾਨਕ ਹਰੇ ਸਾਗ-ਸਬਜ਼ੀਆਂ ਅਤੇ ਮਿਲਟ ਆਧਾਰਿਤ ਪੋਸ਼ਟਿਕ ਭੋਜਨ ਬਾਰੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 24 ਸਤੰਬਰ ਤੋਂ 8 ਅਕਤੂਬਰ 2026 ਤੱਕ ਆਮ ਨੂੰ ਸੁਚੱਜੇ ਪੋਸ਼ਣ ਨਾਲ ਜੋੜਨ ਲਈ ਆਂਗਣਵਾੜੀ ਮੈਨੇਜਮੈਂਟ ਕਮੇਟੀਆਂ ਦੀਆਂ ਮੀਟਿੰਗਾਂ, ਐਸ.ਐਨ.ਪੀ. ਮੀਨੂ ਬੋਰਡ, ਮਾਵਾਂ ਦੀ ਕਮੇਟੀ ਵੱਲੋਂ ਸਮਾਜਿਕ ਆਡਿਟ, ਪੰਚਾਇਤ ਪੱਧਰੀ ਕਨਵਰਜੈਂਸ ਵਰਕਸ਼ਾਪ, ਲਾਭਪਾਤਰੀ ਜਾਗਰੂਕਤਾ ਕੈਂਪ ਅਤੇ ਸ਼ਿਕਾਇਤ ਨਿਵਾਰਣ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਗਣਪਤੀ ਉਤਸਵ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਪੈਰ੍ਹਾ-ਖੇਡਾਂ ਖੇਡਾਂ ਵਤਨ ਪੰਜਾਬ ਦੀਆਂ 2026- ਬਠਿੰਡਾ ’ਚ ਦਿਵਿਆਂਗ ਖਿਡਾਰੀਆਂ ਦੀ ਕਲਾਸੀਫਿਕੇਸ਼ਨ 11 ਨਵੰਬਰ ਨੂੰ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।