23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦਾ ਘੁੱਦਾ ਪੁੱਜਣ ’ਤੇ ਭਰਵਾਂ ਸਵਾਗਤ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲੇ ਨਾਲ ਪੁੱਜੇ ਭਾਜਪਾ ਆਗੂ ਤੇ ਵਰਕਰ

ਸੰਗਤ ਮੰਡੀ, 22 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਪੁੱਜਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਅੱਜ ਸਵੇਰੇ ਹਲਕਾ ਭੁੱਚੋ ਮੰਡੀ ਤੋਂ ਸ਼ੁਰੂ ਹੋਈ ਯਾਤਰਾ ਵੱਖ-ਵੱਖ ਪਿੰਡਾਂ ਵਿਚੋਂ ਦੀ ਹੁੰਦੀ ਹੋਈ ਸ਼ਾਮ ਕਰੀਬ 4 ਵਜੇ ਪਿੰਡ ਘੁੱਦਾ ਵਿਖੇ ਪੁੱਜੀ, ਜਿੱਥੇ ਯਾਤਰਾ ਦੇ ਮਾਲਵਾ ਜ਼ੋਨ ਕਨਵੀਨਰ ਦਿਆਲ ਸੋਢੀ, ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਪਰਮਪਾਲ ਕੌਰ ਮਲੂਕਾ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ।

ਪਿੰਡ ਘੁੱਦਾ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ’ਚ ਪੁੱਜੇ ਰਾਜ ਸਭਾ ਮੈਂਬਰ ਸੁਭਾਸ਼ ਬਰਵਾਲਾ, ਸੂਬਾ ਜਨਰਲ ਸਕੱਤਰ ਅਨਿਲ ਸੁਰੀਨ, ਪਰਮਪਾਲ ਕੌਰ ਮਲੂਕਾ, ਮੁਨੀਸ਼ ਕੁਮਾਰ ਟਿੰਕੂ ਤੇ ਲੋਕਾਂ ਦਾ ਇਕੱਠ। ਤਸਵੀਰ : ਸੁਖਤੇਜ ਧਾਲੀਵਾਲ 23-09-2026
ਸੰਗਤ ਮੰਡੀ, 22 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਪੁੱਜਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਅੱਜ ਸਵੇਰੇ ਹਲਕਾ ਭੁੱਚੋ ਮੰਡੀ ਤੋਂ ਸ਼ੁਰੂ ਹੋਈ ਯਾਤਰਾ ਵੱਖ-ਵੱਖ ਪਿੰਡਾਂ ਵਿਚੋਂ ਦੀ ਹੁੰਦੀ ਹੋਈ ਸ਼ਾਮ ਕਰੀਬ 4 ਵਜੇ ਪਿੰਡ ਘੁੱਦਾ ਵਿਖੇ ਪੁੱਜੀ, ਜਿੱਥੇ ਯਾਤਰਾ ਦੇ ਮਾਲਵਾ ਜ਼ੋਨ ਕਨਵੀਨਰ ਦਿਆਲ ਸੋਢੀ, ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਪਰਮਪਾਲ ਕੌਰ ਮਲੂਕਾ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ। ਪਿੰਡ ਘੁੱਦਾ ਦੀ ਸੱਥ ਵਿਖੇ ਕਰਵਾਏ ਗਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਰਾਜ ਸਭਾ ਮੈਂਬਰ ਸੁਭਾਸ਼ ਬਰਵਾਲਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਭਵਿੱਖ ਨੂੰ ਨਸ਼ਿ ਆਂ ਤੋਂ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਸੂਬੇ ਭਰ ਵਿਚ ਮਿਲ ਰਿਹਾ ਹੁੰਗਾਰਾ ਨਸ਼ਿਆਂ ਦੀ ਸਮੱਸਿਆ ਪ੍ਰਤੀ ਲੋਕਾਂ ਦੀ ਚਿੰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਆਸੀ ਮੁਹਿੰਮ ਦੀ ਬਜਾਏ ਸਮਾਜਿਕ ਜ਼ਿੰਮੇਵਾਰੀ ਵਜੋਂ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਬਰਵਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣੇ ਜ਼ਰੂਰੀ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਘਰਾਂ ’ਚੋਂ ਬਾਹਰ ਨਿਕਲਕੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜੰਮੂ-ਕਸ਼ਮੀਰ ਵਿਚ ਧਾਰਾ 370 ਖ਼ਤਮ ਕਰਨ ਦਾ ਕੀਤਾ ਵਾਅਦਾ ਪੂਰਾ ਕੀਤਾ ਅਤੇ ਹੁਣ ਪੰਜਾਬ ਵਿਚ ਨਸ਼ਿਆਂ ਦੇ ‘ਛੇਵੇਂ ਦਰਿਆ’ ਨੂੰ ਖ਼ਤਮ ਕਰਨ ਦਾ ਵਾਅਦਾ ਵੀ ਭਾਜਪਾ ਸਰਕਾਰ ਬਣਨ ’ਤੇ ਪੂਰਾ ਕਰਨ ਦਾ ਦਾਅਵਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨੀ ਮੁੱਦੇ ’ਤੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਹਰਿਆਣਾ ਦੀ ਤਰਜ਼ ’ਤੇ ਕਿਸਾਨਾਂ ਨੂੰ ਫ਼ਸਲਾਂ ਦਾ ਐੱਮ.ਐੱਸ.ਪੀ. ਦੇਣ ਲਈ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸੁਰੀਨ, ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਛਿੰਦੀ, ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਕੁਮਾਰ ਟਿੰਕੂ, ਸੀਨੀਅਰ ਆਗੂ ਪ੍ਰਿਤਪਾਲ ਕਾਕਾ, ਅਮਰਜੀਤ ਕੌਰ ਕੋਟਫੱਤਾ, ਮੰਡਲ ਪ੍ਰਧਾਨ ਅਮਰਨਾਥ ਘੁੱਦਾ, ਸੰਗਤ ਮੰਡਲ ਪ੍ਰਧਾਨ ਗੁਰਦੀਪ ਸਿੰਘ ਰਾਣਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਗਿੱਲ, ਜਸਵੀਰ ਸਿੰਘ ਮਹਿਰਾਜ, ਜਸਵੰਤ ਸਿੰਘ ਸੁਖਲੱਧੀ ਐੱਮ.ਸੀ., ਚਿਮਨ ਲਾਲ ਬਾਂਸਲ, ਸਾਬਕਾ ਸਰਪੰਚ ਜਸਵੀਰ ਸਿੰਘ ਜੈ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਲਈ ਭਾਜਪਾ ਦੀ ਪਹਿਲਕਦਮੀ: ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਈ ਯਾਤਰਾ ਫੂਲ ਟਾਊਨ ਵਿਖੇ ਸੰਪੂਰਨ ਅਗਲੀ ਖ਼ਬਰ ਕਿਸਾਨਾਂ ਨੂੰ ਝੋਨੇ ਦੇ ਚੱਕਰ ‘ਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਵਧਣਾ ਪੈਣਾ- ਸ਼ਿਵਰਾਜ ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।