23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਚ ਅਮਰਜੀਤ ਕੌਰ ਨੇ ਵੰਡੇ ‘ਮੁੱਖ ਮੰਤਰੀ ਸਿਹਤ ਕਾਰਡ’

ਚਾਉਕੇ, 22 ਸਤੰਬਰ (ਮਨਜੀਤ ਸਿੰਘ ਘੜੈਲੀ)- ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪਿੰਡ ਬੱਲ੍ਹੋ ਦੇ ਸਰਕਾਰੀ ਹਸਪਤਾਲ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਪਿੰਡ ਅਤੇ ਆਸ-ਪਾਸ ਦੇ ਲੋਕਾਂ ਨੂੰ ਸਰਕਾਰ ਵਲੋਂ ਮਿਲਣ ਵਾਲੀਆਂ ਬਿਹਤਰ ਸਿਹਤ ਸਹੂਲਤਾਂ ਨਾਲ ਜੋੜਨਾ ਅਤੇ ਲਾਭਪਾਤਰੀਆਂ ਤੱਕ ਮੁੱਖ ਮੰਤਰੀ ਸਿਹਤ ਕਾਰਡ ਪਹੁੰਚਾਉਣਾ ਸੀ।

ਅਜੀਤ ਡੈਸਕ 23-09-2026
ਚਾਉਕੇ, 22 ਸਤੰਬਰ (ਮਨਜੀਤ ਸਿੰਘ ਘੜੈਲੀ)- ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪਿੰਡ ਬੱਲ੍ਹੋ ਦੇ ਸਰਕਾਰੀ ਹਸਪਤਾਲ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਪਿੰਡ ਅਤੇ ਆਸ-ਪਾਸ ਦੇ ਲੋਕਾਂ ਨੂੰ ਸਰਕਾਰ ਵਲੋਂ ਮਿਲਣ ਵਾਲੀਆਂ ਬਿਹਤਰ ਸਿਹਤ ਸਹੂਲਤਾਂ ਨਾਲ ਜੋੜਨਾ ਅਤੇ ਲਾਭਪਾਤਰੀਆਂ ਤੱਕ ਮੁੱਖ ਮੰਤਰੀ ਸਿਹਤ ਕਾਰਡ ਪਹੁੰਚਾਉਣਾ ਸੀ। ਕਾਰਡ ਵੰਡਣ ਦੀ ਰਸਮ ਕਮਲਜੀਤ ਸਿੰਘ ਦੀ ਹਾਜ਼ਰੀ ’ਚ ਸਰਪੰਚ ਅਮਰਜੀਤ ਕੌਰ ਵਲੋਂ ਨਿਭਾਈ ਗਈ। ਕਾਰਡ ਤਕਸੀਮ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਿਹਤ ਸੰਭਾਲ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਕ੍ਰਾਂਤੀਕਾਰੀ ਕਦਮ ਹੈ। ਇਸ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਉੱਤੇ ਬਿਮਾਰੀ ਦੇ ਸਮੇਂ ਪੈਣ ਵਾਲਾ ਆਰਥਿਕ ਬੋਝ ਕਾਫੀ ਹੱਦ ਤੱਕ ਘਟੇਗਾ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਕਾਰੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਜਿਨ੍ਹਾਂ ਲੋਕਾਂ ਦੇ ਕਾਰਡ ਅਜੇ ਤੱਕ ਨਹੀਂ ਬਣੇ, ਉਹ ਵੀ ਜਲਦ ਤੋਂ ਜਲਦ ਆਪਣੇ ਫਾਰਮ ਭਰ ਕੇ ਇਹ ਕਾਰਡ ਬਣਵਾਉਣ। ਉਨ੍ਹਾਂ ਆਖਿਆ ਕਿ ਪਿੰਡ ਦੀ ਪੰਚਾਇਤ ਹਰ ਨਾਗਰਿਕ ਤੱਕ ਇਹ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਹਸਪਤਾਲ ਦੇ ਸਿਹਤ ਅਧਿਕਾਰੀਆਂ ਅਤੇ ਮੈਡੀਕਲ ਸਟਾਫ਼ ਨੇ ਕੈਂਪ ਵਿਚ ਪਹੁੰਚੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਮਿਲਣ ਵਾਲੇ ਮੁਫ਼ਤ ਇਲਾਜ, ਦਵਾਈਆਂ ਅਤੇ ਹੋਰ ਡਾਕਟਰੀ ਸਹੂਲਤਾਂ ਬਾਰੇ ਬਾਰੀਕੀ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰ ਰਾਘਵ ਸ਼ਰਮਾ, ਏ.ਐਨ. ਐਮ ਅਮਰਿੰਦਰ ਕੌਰ, ਹੈਲਥ ਸੁਪਰਵਾਈਜ਼ਰ ਪਰਮਿੰਦਰ ਕੌਰ, ਪੰਚ ਰਾਜਵੀਰ ਕੌਰ, ਪਰਮਜੀਤ ਕੌਰ, ਹਰਵਿੰਦਰ ਕੌਰ, ਹਰਬੰਸ ਸਿੰਘ, ਆਸ਼ਾ ਵਰਕਰ ਹਰਬੰਸ ਕੌਰ, ਸੁਖਪਾਲ ਕੌਰ ਅਤੇ ਅਮਨਦੀਪ ਕੌਰ ਹਾਜ਼ਰ ਸਨ ।
ਪਿਛਲੀ ਖ਼ਬਰ ਬਲਾਕ ਨਥਾਣਾ ’ਚ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦਾ ਪਾਰਟੀ ਆਗੂਆਂ ਵਲੋਂ ਸਵਾਗਤ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ : ਬਠਿੰਡਾ ਦੇ ਵੋਟਰ ਵਧਾਈ ਦੇ ਪਾਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।