24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰੇਲਵੇ ਗਰਾਊਂਡ ’ਚ ‘ਸੈਰ’ ’ਤੇ ‘ਟੈਕਸ’, ਕਾਂਗਰਸ ਨੇ ਭਾਜਪਾ ਸਰਕਾਰ ’ਤੇ ਸਾਧੇ ਨਿਸ਼ਾਨੇ

ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ਼ਹਿਰ ਦੇ ਇਤਿਹਾਸਕ ਰੇਲਵੇ ਗਰਾਊਂਡ ਦੀ ਸਾਂਭ-ਸੰਭਾਲ ਕਰ ਰਹੀਆਂ ਸੰਸਥਾਵਾਂ, ਕਮੇਟੀਆਂ ਅਤੇ ਸਮਾਜ ਸੇਵੀਆਂ ਨੂੰ ਰੇਲਵੇ ਵਿਭਾਗ ਵਲੋਂ 2000 ਰੁਪਏ ਟੈਕਸ ਅਦਾ ਕਰਨ ਸਬੰਧੀ ਭੇਜੇ ਗਏ ਪੱਤਰ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ।

ਅਜੀਤ ਡੈਸਕ 24-09-2026
ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ਼ਹਿਰ ਦੇ ਇਤਿਹਾਸਕ ਰੇਲਵੇ ਗਰਾਊਂਡ ਦੀ ਸਾਂਭ-ਸੰਭਾਲ ਕਰ ਰਹੀਆਂ ਸੰਸਥਾਵਾਂ, ਕਮੇਟੀਆਂ ਅਤੇ ਸਮਾਜ ਸੇਵੀਆਂ ਨੂੰ ਰੇਲਵੇ ਵਿਭਾਗ ਵਲੋਂ 2000 ਰੁਪਏ ਟੈਕਸ ਅਦਾ ਕਰਨ ਸਬੰਧੀ ਭੇਜੇ ਗਏ ਪੱਤਰ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਰਾਜਨ ਗਰਗ ਨੇ ਕਿਹਾ ਕਿ ਭਾਜਪਾ ਸਰਕਾਰ ਇਕ ਪਾਸੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯਾਤਰਾਵਾਂ ਕੱਢ ਰਹੀ ਹੈ, ਜਦਕਿ ਦੂਜੇ ਪਾਸੇ ਸਿਹਤਮੰਦ ਜੀਵਨ ਜਿਊਣ ਲਈ ਸਵੇਰੇ-ਸ਼ਾਮ ਸੈਰ ਕਰਨ ਵਾਲੇ ਲੋਕਾਂ ’ਤੇ ਵੀ ਟੈਕਸ ਲਗਾਇਆ ਜਾ ਰਿਹਾ ਹੈ। ਇਹ ਕਦਮ ਲੋਕਾਂ ਨੂੰ ਸਿਹਤ ਪ੍ਰਤੀ ਉਤਸ਼ਾਹਿਤ ਕਰਨ ਦੀ ਬਜਾਏ ਉਨ੍ਹਾਂ ’ਤੇ ਵਾਧੂ ਬੋਝ ਪਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਗਰਾਊਂਡ ਨੂੰ ਇਲਾਕਾ ਨਿਵਾਸੀਆਂ ਨੇ ਆਪਣੇ ਪੱਧਰ ’ਤੇ ਸੰਭਾਲਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਰੇਲਵੇ ਗਰਾਊਂਡ ’ਤੇ ਲਗਾਏ ਜਾ ਰਹੇ ਇਸ ਟੈਕਸ ਦਾ ਵਿਰੋਧ ਕਰੇਗੀ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਹਾਕੀ ਤੇ ਸਾਫ਼ਟਬਾਲ ਖੇਡਾਂ ਹਾਕੀ ’ਚ ਲੁਧਿਆਣਾ, ਪੀ.ਆਈ.ਐਸ. ਮੁਹਾਲੀ, ਮਲੇਰਕੋਟਲਾ, ਤਰਨ ਤਾਰਨ ਵਿੰਗ... ਅਗਲੀ ਖ਼ਬਰ ਰਜਿੰਦਰਾ ਕਾਲਜ ਦੀ ਵਿਦਿਆਰਥਣ ਦੇ ਹੱਕ ’ਚ ਨਿੱਤਰੀ ਜਮਹੂਰੀ ਅਧਿਕਾਰ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।