24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਸਿੱਖ ਭਾਵਨਾਵਾਂ ਦੀ ਕਦਰ ਕਰਨ ਸਰਕਾਰਾਂ- ਜਥੇਦਾਰ ਬਾਬਾ ਟੇਕ ਸਿੰਘ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਪੂਰਨ ਰੂਪ ਵਿਚ ਖੋਲ੍ਹਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਮਹਾਨ ਰੂਹਾਨੀ ਕੇਂਦਰ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ । ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ ਹਰ ਗੁਰਸਿੱਖ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਹਨ ਅਤੇ ਇਸ ਪਵਿੱਤਰ ਲਾਂਘੇ ਦਾ ਬੰਦ ਹੋਣਾ ਜਾਂ ਇਸ ਵਿਚ ਰੁਕਾਵਟਾਂ ਆਉਣਾ ਸੰਗਤਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਉਂਦਾ ਹੈ।

ਅਜੀਤ ਡੈਸਕ 24-09-2026
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਪੂਰਨ ਰੂਪ ਵਿਚ ਖੋਲ੍ਹਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਮਹਾਨ ਰੂਹਾਨੀ ਕੇਂਦਰ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ । ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ ਹਰ ਗੁਰਸਿੱਖ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਹਨ ਅਤੇ ਇਸ ਪਵਿੱਤਰ ਲਾਂਘੇ ਦਾ ਬੰਦ ਹੋਣਾ ਜਾਂ ਇਸ ਵਿਚ ਰੁਕਾਵਟਾਂ ਆਉਣਾ ਸੰਗਤਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਉਂਦਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਸਰਬ ਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵੀ ਕੇਂਦਰ ਸਰਕਾਰ ਨੂੰ ਕਈ ਵਾਰ ਇਸ ਬਾਬਤ ਪੱਤਰ ਲਿ ਖਿਆ ਗਿਆ ਹੈ ਪਰ ਫਿਰ ਵੀ ਸਰਕਾਰ ਨੇ ਲਾਂਘਾ ਖੋਲ੍ਹਣ ਪ੍ਰਤੀ ਅਜੇ ਤੱਕ ਕੋਈ ਸੰਜੀਦਗੀ ਨਹੀਂ ਦਿਖਾਈ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਹੁਕਮਰਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰਤਾ ਨਾਲ ਸਮਝਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ ।
ਪਿਛਲੀ ਖ਼ਬਰ ਸੁੰਦਰ ਲਿਖਾਈ ਮੁਕਾਬਲੇ ਲਈ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੀ ਕੋਮਲਦੀਪ ਦੀ ਚੋਣ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਹਾਕੀ ਤੇ ਸਾਫ਼ਟਬਾਲ ਖੇਡਾਂ ਹਾਕੀ ’ਚ ਲੁਧਿਆਣਾ, ਪੀ.ਆਈ.ਐਸ. ਮੁਹਾਲੀ, ਮਲੇਰਕੋਟਲਾ, ਤਰਨ ਤਾਰਨ ਵਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।