24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਯੁਵਕ ਸੇਵਾਵਾਂ ਕਲੱਬਾਂ ਦੀ ਐਫੀਲੀਏਸ਼ਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਯੂਥ ਪਾਲਿਸੀ -2025 ਦੇ ਮਸੌਦੇ ਤਹਿਤ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ’ ਤੇ ਵਿਸ਼ੇਸ਼ ਜ਼ੋਰ

ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਨੂੰ ਰਚਨਾਤਮਕ, ਸਮਾਜਿਕ ਅਤੇ ਲੋਕ-ਭਲਾਈ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਯੂਥ ਕਲੱਬਾਂ ਦੀ ਐਫੀਲੀਏਸ਼ਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਮਲਕੀਤ ਸਿੰਘ ਮਾਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਤਿਆਰ ਕੀਤੇ ਯੂਥ ਪਾਲਿਸੀ-2025 ਦੇ ਮਸੌਦੇ ਵਿਚ ਯੂਥ ਲੀਡਰਸ਼ਿਪ, ਕਮਿਊਨਿਟੀ ਭਾਗੀਦਾਰੀ, ਸਮਾਜਿਕ ਜ਼ਿੰਮੇਵਾਰੀ, ਹੁਨਰ ਵਿਕਾਸ, ਖੇਡਾਂ ਅਤੇ ਨੌਜਵਾਨਾਂ ਦੀ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨੂੰ ਮਹੱਤਵ ਦਿੱਤਾ ਗਿਆ ਹੈ।

ਯੁਵਕ ਸੇਵਾਵਾਂ ਕਲੱਬ ਨੂੰ ਐਫ਼ਲੀਏਸ਼ਨ ਨੰਬਰ ਅਲਾਟ ਕਰਨ ਮੌਕੇ ਦੀ ਤਸਵੀਰ। ਅਜੀਤ ਤਸਵੀਰ 24-09-2026
ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਨੂੰ ਰਚਨਾਤਮਕ, ਸਮਾਜਿਕ ਅਤੇ ਲੋਕ-ਭਲਾਈ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਯੂਥ ਕਲੱਬਾਂ ਦੀ ਐਫੀਲੀਏਸ਼ਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਮਲਕੀਤ ਸਿੰਘ ਮਾਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਤਿਆਰ ਕੀਤੇ ਯੂਥ ਪਾਲਿਸੀ-2025 ਦੇ ਮਸੌਦੇ ਵਿਚ ਯੂਥ ਲੀਡਰਸ਼ਿਪ, ਕਮਿਊਨਿਟੀ ਭਾਗੀਦਾਰੀ, ਸਮਾਜਿਕ ਜ਼ਿੰਮੇਵਾਰੀ, ਹੁਨਰ ਵਿਕਾਸ, ਖੇਡਾਂ ਅਤੇ ਨੌਜਵਾਨਾਂ ਦੀ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨੂੰ ਮਹੱਤਵ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਭਾਵਨਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਯੂਥ ਕਲੱਬ ਇਕ ਪ੍ਰਭਾਵਸ਼ਾਲੀ ਮੰਚ ਹਨ। ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਸਮਾਜ ਸੇਵਾ, ਨਸ਼ਾ ਵਿਰੋਧੀ ਜਾਗਰੂਕਤਾ, ਖੇਡਾਂ, ਵਾਤਾਵਰਣ ਸੰਭਾਲ, ਸਿਹਤ ਜਾਗਰੂਕਤਾ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਲੋਕ-ਭਲਾਈ ਦੇ ਕੰਮਾਂ ਨਾਲ ਜੋੜਿਆ ਜਾ ਰਿਹਾ ਹੈ। ਡਾ. ਮਲਕੀਤ ਸਿੰਘ ਮਾਨ ਨੇ ਦੱਸਿਆ ਕਿ 15 ਤੋਂ 35 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਬਠਿੰਡਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਵੱਧ ਤੋਂ ਵੱਧ ਯੂਥ ਕਲੱਬ ਬਣਾਉਣ ਅਤੇ ਉਨ੍ਹਾਂ ਦੀ ਐਫੀਲੀਏਸ਼ਨ ਕਰਵਾਉਣ ਲਈ ਵਿਭਾਗੀ ਪੱਧਰ ’ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ ਦੇ ਸਰਗਰਮ ਭਾਗੀਦਾਰ ਬਣਾਉਣ ਲਈ ਯੂਥ ਕਲੱਬਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਨ੍ਹਾਂ ਕਲੱਬਾਂ ਰਾਹੀਂ ਨੌਜਵਾਨਾਂ ਵਿਚ ਲੀਡਰਸ਼ਿਪ, ਟੀਮ ਵਰਕ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਅੱਜ ਦੇ ਦਿਨ 25 ਤੋਂ ਵੱਧ ਯੁਵਕ ਸੇਵਾਵਾਂ ਕਲੱਬਾਂ ਨੂੰ ਐਫਲੀਏਸ਼ਨ ਨੰਬਰ ਅਲਾਟ ਕੀਤੇ ਗਏ।
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ‘ਟੇਲੈਂਟ ਹੰਟ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਯੂਥ ਜੋੜੋ ਮੁਹਿੰਮ ਤਹਿਤ ਨਿਯੁਕਤੀ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।