ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਪੰਜਾਬੀ ਭਾਸ਼ਾ, ਪੰਜਾਬੀ ਸਾਹਿੱਤ ਤੇ ਅਮੀਰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਕਿਹਾ ਕਿ ਆਪਣਾ ਪੰਜਾਬ ਫਾਊਂਡੇਸ਼ਨ ਦੇ ਪਿਛਲੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ ਸਦਕਾ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦੇ ਫ਼ੈਸਲੇ ਹੇਠ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਦੇ ਇਤਿਹਾਸ , ਮਹੱਤਤਾ ਤੇ ਪੰਜਾਬੀ ਸਾਹਿੱਤਿਕ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ।
ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਪੰਜਾਬੀ ਭਾਸ਼ਾ, ਪੰਜਾਬੀ ਸਾਹਿੱਤ ਤੇ ਅਮੀਰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਕਿਹਾ ਕਿ ਆਪਣਾ ਪੰਜਾਬ ਫਾਊਂਡੇਸ਼ਨ ਦੇ ਪਿਛਲੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ ਸਦਕਾ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦੇ ਫ਼ੈਸਲੇ ਹੇਠ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਦੇ ਇਤਿਹਾਸ , ਮਹੱਤਤਾ ਤੇ ਪੰਜਾਬੀ ਸਾਹਿੱਤਿਕ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਵਿਚ ਆਪਣੀ ਮਾਂ ਬੋਲੀ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਪੈਦਾ ਕਰਨਾ ਹੈ ਤੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਸਮੂਹ ਸਿੱਖਿਅਕ, ਸਾਹਿੱਤਿਕ ਤੇ ਸੱਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਸੁੰਦਰਤਾ ਅਤੇ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਦੇ ਮੁਕਾਬਲਿਆਂ ਰਾਹੀ ਰਚਨਾਤਮਿਕ ਤੌਰ ’ਤੇ ਪੰਜਾਬੀ ਸੱਭਿਆਚਾਰ ਦੇ ਸਾਰ ਨੂੰ ਪ੍ਰਗਟ ਕੀਤਾ। ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਵਿਸ਼ਵ ਪੰਜਾਬੀ ਦਿਵਸ ਸਬੰਧੀ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਦੀ ਹੌਂਸਲਾ ਅਫਜ਼ਾਈ ਕੀਤੀ।