26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦੇਸ਼ ਵਿਆਪੀ ਹੜਤਾਲ ਤਹਿਤ 28 ਤੋਂ 30 ਸਤੰਬਰ ਤੱਕ ਤਿੰਨ ਦਿਨ ਬੰਦ ਰਹਿਣਗੇ ਬੈਂਕ

ਬਠਿੰਡਾ, 25 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਦੇਸ਼ ਭਰ ਦੇ ਬੈਂਕ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਜਥੇਬੰਦੀਆਂ ਵਲੋਂ ਪੰਜ ਦਿਨਾਂ ਦਾ ਬੈਂਕਿੰਗ ਹਫ਼ਤਾ ਲਾਗੂ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 28, 29 ਅਤੇ 30 ਸਤੰਬਰ ਨੂੰ ਦੇਸ਼ਵਿਆਪੀ ਤਿੰਨ ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.

ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਦੇਸ਼ ਭਰ ਦੇ ਬੈਂਕ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਜਥੇਬੰਦੀਆਂ ਵਲੋਂ ਪੰਜ ਦਿਨਾਂ ਦਾ ਬੈਂਕਿੰਗ ਹਫ਼ਤਾ ਲਾਗੂ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 28, 29 ਅਤੇ 30 ਸਤੰਬਰ ਨੂੰ ਦੇਸ਼ਵਿਆਪੀ ਤਿੰਨ ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐਫ.ਬੀ.ਯੂ.) ਦੇ ਸੱਦੇ ’ਤੇ ਹੋਣ ਵਾਲੀ ਇਸ ਹੜ੍ਹਤਾਲ ਨਾਲ ਦੇਸ਼ ਭਰ ਦੇ ਜਨਤਕ ਖੇਤਰ ਦੇ ਬੈਂਕਾਂ ਵਿਚ ਤਿੰਨ ਦਿਨ ਕੰਮਕਾਜ ਠੱਪ ਰਹੇਗਾ। ਇਸ ਹੜ੍ਹਤਾਲ ਦਾ ਸਮਾਂ ਅਜਿਹਾ ਹੈ ਕਿ ਇਸ ਤੋਂ ਪਹਿਲਾਂ ਅੱਜ 26 ਸਤੰਬਰ ਨੂੰ ਮਹੀਨੇ ਦਾ ਚੌਥਾ ਸਨਿਚਰਵਾਰ ਤੇ 27 ਸਤੰਬਰ ਨੂੰ ਐਤਵਾਰ ਹੋਣ ਕਾਰਨ ਆਮ ਤੌਰ ’ਤੇ ਬੈਂਕ ਉਕਤ ਹੜ੍ਹਤਾਲ ਦੇ ਦਿਨਾਂ ਨੂੰ ਸ਼ਾਮਲ ਕਰਕੇ ਲਗਾਤਾਰ ਪੰਜ ਦਿਨ ਬੰਦ ਰਹਿਣੇ ਸਨ ਪਰ ਇਸ ਸਥਿਤੀ ਨੂੰ ਦੇਖਦਿਆਂ ਕੇਂਦਰੀ ਵਿੱਤ ਮੰਤਰਾਲੇ ਨੇ 27 ਸਤੰਬਰ ਐਤਵਾਰ ਨੂੰ ਜਨਤਕ ਖੇਤਰ ਦੇ ਬੈਂਕਾਂ ਅਤੇ ਖੇਤਰੀ ਗ੍ਰਾਮੀਣ ਬੈਂਕਾਂ ਨੂੰ ਆਮ ਵਾਂਗ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਮਕਸਦ ਬੈਂਕਾਂ ਦੇ ਲਗਾਤਾਰ ਪੰਜ ਦਿਨ ਬੰਦ ਰਹਿਣ ਕਾਰਨ ਆਮ ਲੋਕਾਂ, ਵਪਾਰੀਆਂ ਤੇ ਉਦਯੋਗਿਕ ਅਦਾਰਿਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਘਟਾਉਣਾ ਹੈ ਪਰ ਇਹ ਹੁਣ ਮੁਲਾਜ਼ਮਾਂ ਜਥੇਬੰਦੀਆਂ ਦੇ ਫੈਸਲੇ ’ਤੇ ਨਿਰਭਰ ਕਰਦਾ ਹੈ ਕਿ ਐਤਵਾਰ ਨੂੰ ਮੁਲਾਜ਼ਮ ਡਿਊਟੀ ’ਤੇ ਪੁੱਜਦੇ ਹਨ ਜਾਂ ਨਹੀਂ। ਦੱਸਣਯੋਗ ਹੈ ਕਿ ਬੈਂਕ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੀ ਮੁੱਖ ਮੰਗ ਹੈ ਕਿ ਬੈਂਕਾਂ ਵਿਚ ਹਫ਼ਤੇ ਦੇ ਪੰਜ ਦਿਨ ਕੰਮ ਤੇ ਦੋ ਦਿਨ ਛੁੱਟੀ ਦੀ ਵਿਵਸਥਾ ਲਾਗੂ ਕੀਤੀ ਜਾਵੇ। ਮੌਜੂਦਾ ਸਮੇਂ ਬੈਂਕਾਂ ਵਿਚ ਹਰ ਮਹੀਨੇ ਦੇ ਦੂਜੇ ਤੇ ਚੌਥੇ ਸਨਿਚਰਵਾਰ ਨੂੰ ਛੁੱਟੀ ਹੁੰਦੀ ਹੈ ਜਦਕਿ ਪਹਿਲੇ, ਤੀਜੇ ਤੇ ਪੰਜਵੇਂ ਸਨਿਚਰਵਾਰ ਬੈਂਕ ਆਮ ਵਾਂਗ ਖੁਲ੍ਹਦੇ ਹਨ। ਯੂਨੀਅਨਾਂ ਦੀ ਮੰਗ ਹੈ ਕਿ ਸਾਰੇ ਸਨਿਚਰਵਾਰ ਛੁੱਟੀ ਵਾਲੇ ਦਿਨ ਐਲਾਨੇ ਜਾਣ ਅਤੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਕੰਮਕਾਜ ਹਫਤਾ ਕੀਤਾ ਜਾਵੇ। ਇਹ ਮੰਗ ਮਾਰਚ 2024 ਵਿਚ ਹੋਏ ਬੈਂਕਾਂ ਦੇ ਤਨਖ਼ਾਹ ਸੋਧ ਸਮਝੌਤੇ ਦੌਰਾਨ ਵੀ ਉਠਾਈ ਗਈ ਸੀ।
ਪਿਛਲੀ ਖ਼ਬਰ ਤਨਖ਼ਾਹਾਂ ਰੋਕਣ ਦੇ ਰੋਸ ’ਚ ਬੱਸ ਅੱਡੇ ਦੇ ਗੇਟ ’ਤੇ ਪੁਤਲਾ ਫੂਕ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ 116 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।