26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਤਨਖ਼ਾਹਾਂ ਰੋਕਣ ਦੇ ਰੋਸ ’ਚ ਬੱਸ ਅੱਡੇ ਦੇ ਗੇਟ ’ਤੇ ਪੁਤਲਾ ਫੂਕ ਰੋਸ ਪ੍ਰਦਰਸ਼ਨ

ਬਠਿੰਡਾ, 25 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

ਬੱਸ ਅੱਡੇ ਦੇ ਗੇਟ ‘ਤੇ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਐਕਸ਼ਨ ਕਮੇਟੀ ਤੇ ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮ ਯੂਨੀਅਨ ਦੇ ਆਗੂ। ਤਸਵੀਰ: ਲਵਲੀ 26-09-2026
ਬਠਿੰਡਾ, 25 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਪੂਰੀਆਂ ਤਨਖ਼ਾਹਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਐਕਸ਼ਨ ਕਮੇਟੀ ਅਤੇ ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮ ਯੂਨੀਅਨ ਵਲੋਂ ਬੱਸ ਅੱਡੇ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀ ਪੂਰੀ ਤਨਖ਼ਾਹ ਜਾਰੀ ਨਾ ਕਰਨਾ ਉਨ੍ਹਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰੈਗੂਲਰ ਮੁਲਾਜ਼ਮਾਂ ਦੀ ਕਰੀਬ 33 ਫ਼ੀਸਦੀ ਅਤੇ ਆਊਟਸੋਰਸ ਮੁਲਾਜ਼ਮਾਂ ਦੀ ਕਰੀਬ 50 ਫ਼ੀਸਦੀ ਤਨਖ਼ਾਹ ਹੀ ਜਾਰੀ ਹੋਈ ਹੈ। ਇਸ ਮੌਕੇ ਪ੍ਰਧਾਨ ਨਛੱਤਰ ਸਿੰਘ, ਏਟਕ ਦੇ ਮੋਹਕਮ ਸਿੰਘ, ਇੰਟਕ ਦੇ ਗੰਡਾ ਸਿੰਘ ਅਤੇ ਐਸ.ਸੀ.ਬੀ.ਸੀ. ਦੇ ਗੁਰਜੰਟ ਸਿੰਘ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਤਨਖ਼ਾਹ ‘ਤੇ ਹੀ ਉਨ੍ਹਾਂ ਦੇ ਪਰਿਵਾਰਾਂ ਦਾ ਰਾਸ਼ਨ, ਬੱਚਿਆਂ ਦੀ ਪੜ੍ਹਾਈ, ਫ਼ੀਸਾਂ, ਬਿਜਲੀ-ਪਾਣੀ ਦੇ ਬਿੱਲ ਅਤੇ ਹੋਰ ਘਰੇਲੂ ਖਰਚੇ ਨਿਰਭਰ ਕਰਦੇ ਹਨ। ਉਨ੍ਹਾਂ ਕਿਹਾ ਕਿ ਤਨਖ਼ਾਹ ਕੋਈ ਖ਼ੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਹੱਕ ਹੈ, ਇਸ ਲਈ ਸਰਕਾਰ ਬਕਾਇਆ ਪੂਰੀ ਤਨਖ਼ਾਹ ਤੁਰੰਤ ਜਾਰੀ ਕਰੇ। ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਾਕੀ ਰਹਿੰਦੀ ਤਨਖ਼ਾਹ ਜਲਦ ਜਾਰੀ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀ.ਆਰ.ਟੀ.ਸੀ. ਨੂੰ ਮਜ਼ਬੂਤ ਕਰਨ ਲਈ ਨਿੱਜੀ/ਕਿੱਲੋਮੀਟਰ ਸਕੀਮ ਦੀ ਬਜਾਏ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਦੀ ਗਿਣਤੀ ਵਧਾਉਣ ਦੀ ਮੰਗ ਵੀ ਕੀਤੀ ਗਈ। ਰੈਲੀ ਨੂੰ ਭਾਈਚਾਰਾ ਮੰਚ ਦੇ ਪ੍ਰਧਾਨ ਨਛੱਤਰ ਸਿੰਘ, ਏਟਕ ਦੇ ਮੋਹਕਮ ਸਿੰਘ, ਇੰਟਕ ਦੇ ਗੰਡਾ ਸਿੰਘ, ਐਸ.ਸੀ.ਬੀ.ਸੀ. ਦੇ ਗੁਰਜੰਟ ਸਿੰਘ, ਕਰਮਚਾਰੀ ਦਲ ਦੇ ਪ੍ਰਧਾਨ ਸੁਖਜਿੰਦਰ ਸਿੰਘ, ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ 25/11 ਦੇ ਕੁਲਵਿੰਦਰ ਸਿੰਘ ਰੋਮਾਣਾ, ਬਲਕਾਰ ਸਿੰਘ ਅਤੇ ਗੁਰਸਕਿੰਦਰ ਸਿੰਘ ਗਰੇਵਾਲ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ‘ਆਪ’ ਵਿਧਾਇਕ ਜਗਰੂਪ ਗਿੱਲ ਦੇ ਘਰ ਦਾ ਘਿਰਾਓ ਅਗਲੀ ਖ਼ਬਰ ਦੇਸ਼ ਵਿਆਪੀ ਹੜਤਾਲ ਤਹਿਤ 28 ਤੋਂ 30 ਸਤੰਬਰ ਤੱਕ ਤਿੰਨ ਦਿਨ ਬੰਦ ਰਹਿਣਗੇ ਬੈਂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।