26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੁਣਨ ਤੋਂ ਅਸਮਰਥ ਲੋਕਾਂ ਲਈ 27 ਤੱਕ ਮਨਾਇਆ ਜਾਵੇਗਾ ਵਿਸ਼ਵ ਜਾਗਰੂਕਤਾ ਹਫ਼ਤਾ

ਸਰਦੂਲਗੜ੍ਹ, 25 ਸਤੰਬਰ (ਅਰੋੜਾ)- ਸੁਣਨ ਤੋਂ ਅਸਮਰਥ ਲੋਕਾਂ ਲਈ ਵਿਸ਼ਵ ਜਾਗਰੂਕਤਾ ਹਫ਼ਤਾ 21 ਤੋਂ 27 ਸਤੰਬਰ ਤੱਕ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ।

ਅਜੀਤ ਡੈਸਕ 26-09-2026
ਸਰਦੂਲਗੜ੍ਹ, 25 ਸਤੰਬਰ (ਅਰੋੜਾ)- ਸੁਣਨ ਤੋਂ ਅਸਮਰਥ ਲੋਕਾਂ ਲਈ ਵਿਸ਼ਵ ਜਾਗਰੂਕਤਾ ਹਫ਼ਤਾ 21 ਤੋਂ 27 ਸਤੰਬਰ ਤੱਕ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਾਉਣੀ ਚਾਹੀਦੀ ਹੈ ਤੇ ਸੜਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ਼ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ’ਚ ਪੜ੍ਹਨ ਵਾਲਾ ਬੱਚਾ ਥੋੜ੍ਹੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ ਤੇ ਗਰਭ ਅਵਸਥਾ ਦੌਰਾਨ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਸੂਚਨਾ ਅਫ਼ਸਰ ਮਾਨਸਾ ਤਿਰਲੋਕ ਸਿੰਘ, ਸ਼ਮਸ਼ੇਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਰੇਟਾ ਦੇ ਸ਼ਿਵਕਰਨ ਸਿੰਘ ਦੀ ਰਾਜ ਪੱਧਰੀ ਲੋਕ-ਗੀਤ ਮੁਕਾਬਲੇ ਲਈ ਹੋਈ ਚੋਣ ਅਗਲੀ ਖ਼ਬਰ ਮੁਲਾਜ਼ਮ ਦੀ ਕੁੱਟਮਾਰ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਵਲੋਂ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।