ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਰਾਕੇਸ਼ ਕੁਮਾਰ ਰੋਮਾ ਨੇ ਗੋਨਿਆਣਾ ਮੰਡੀ ਦੇ ਮੁਹਤਬਰਾਂ ਨਾਲ ਕੀਤੀ ਪਲੇਠੀ ਮੀਟਿੰਗ
ਗੋਨਿਆਣਾ, 26 ਸਤੰਬਰ (ਲਛਮਣ ਦਾਸ ਗਰਗ)- ਗੋਨਿਆਣਾ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਰਾਕੇਸ਼ ਕੁਮਾਰ ਰੋਮਾਂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਸ਼ਾਮ ਸ਼ਹਿਰ ਦੇ ਮੁੱਖ ਪਤਵੰਤਿਆਂ ਅਤੇ ਮੁਹਤਬਰਾਂ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਲੇਠੀ ਮੀਟਿੰਗ ਸਥਾਨਕ ਪੰਚਾਇਤੀ ਧਰਮਸਾਲਾ ਵਿਖੇ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਵਿਕਾਸ ਕਾਰਜਾਂ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਰ
ਰਾਕੇਸ਼ ਕੁਮਾਰ ਰੋਮਾ ਪ੍ਰਧਾਨ ਨਗਰ ਕੌਸ਼ਲ ਅਤੇ ਹੋਰ ਕੌਂਸਲਰ ਸ਼ਹਿਰ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ। ਤਸਵੀਰ: ਲਛਮਣ ਦਾਸ ਗਰਗ
27-09-2026
ਗੋਨਿਆਣਾ, 26 ਸਤੰਬਰ (ਲਛਮਣ ਦਾਸ ਗਰਗ)- ਗੋਨਿਆਣਾ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਰਾਕੇਸ਼ ਕੁਮਾਰ ਰੋਮਾਂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਸ਼ਾਮ ਸ਼ਹਿਰ ਦੇ ਮੁੱਖ ਪਤਵੰਤਿਆਂ ਅਤੇ ਮੁਹਤਬਰਾਂ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਲੇਠੀ ਮੀਟਿੰਗ ਸਥਾਨਕ ਪੰਚਾਇਤੀ ਧਰਮਸਾਲਾ ਵਿਖੇ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਵਿਕਾਸ ਕਾਰਜਾਂ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪ੍ਰਧਾਨ ਰਾਕੇਸ਼ ਕੁਮਾਰ ਰੋਮਾ ਨੇ ਕਿਹਾ ਕਿ ਸ਼ਹਿਰ ਦਾ ਸਰਬਪੱਖੀ ਵਿਕਾਸ ਲੋਕਾਂ ਦੀ ਭਾਗੀਦਾਰੀ ਤੋਂ ਬਿਨ੍ਹਾਂ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕਿਆਂ ਦੀਆਂ ਮੁੱਖ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਲੋੜਾਂ ਬਾਰੇ ਨਗਰ ਕੌਂਸਲ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ ਅਤੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਮੁਹਤਬਰਾਂ ਵਲੋਂ ਸ਼ਹਿਰ ਵਿਚ ਸੀਸੀਟੀਵੀ ਕੈਮਰੇ, ਸੜਕਾਂ ਦੀ ਮੁਰੰਮਤ, ਸਫ਼ਾਈ ਪ੍ਰਬੰਧ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਸੀਵਰੇਜ ਦੇ ਓਵਰਫ਼ਲੋ ਸੰਬੰਧੀ, ਸ਼ਹਿਰ ਵਿਚ ਸਪੀਡ ਬਰੈਕਰ, ਅਤੇ ਵਹੀਕਲਾਂ ‘ਤੇ ਲੱਗੇ ਪ੍ਰੈਸ਼ਰ ਹਾਰਨ ਨੂੰ ਬੰਦ ਕਰਵਾਉਣ, ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕਰਨ, ਪੁਰਾਣੀ ਦਾਣਾ ਮੰਡੀ ਵਿਚ ਸਬਜ਼ੀਆਂ ਵੇਚਣ ਵਾਲਿਆਂ ਦੀਆਂ ਰੇਹੜੀਆਂ ਨੂੰ ਲੈ ਕੇ ਆ ਰਹੀ ਟਰੈਫ਼ਿਕ ਸਮੱਸਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਸੁਝਾਅ ਦਿੱਤੇ ਗਏ। ਪ੍ਰਧਾਨ ਰਾਕੇਸ਼ ਕੁਮਾਰ ਰੋਮਾਂ ਨੇ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਵੱਲੋਂ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਇਸ ਦੌਰਾਨ ਮਨਪ੍ਰੀਤ ਸਿੰਘ ਪੀਤਾ ਸੀਨੀਅਰ ਉੱਪ ਪ੍ਰਧਾਨ, ਸੰਦੀਪ ਕੁਮਾਰ ਬਿੱਟਾ ਉੱਪ ਪ੍ਰਧਾਨ, ਡਾ. ਸੁਰਜੀਤ ਸਿੰਘ, ਕਸ਼ਮੀਰੀ ਲਾਲ ਗਰਗ ਸਾਬਕਾ ਪ੍ਰਧਾਨ, ਰਮੇਸ਼ ਕੁਮਾਰ ਮੱਟੂ, ਬਲਕਾਰ ਸਿੰਘ ਬਰਾੜ ਸੂਬਾਈ ਉੱਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੋਬਿੰਦ ਰਾਮ ਸਾਬਕਾ ਪ੍ਰਧਾਨ ਨਗਰ ਕੌਂਸਲ, ਕੁਲਦੀਪ ਸਿੰਘ, ਬਵਨੀਸ਼ ਮੌਂਗਾ, ਸੁਖਮਿੰਦਰ ਸਿੰਘ ਸਾਬਕਾ ਚੇਅਰਮੈਨ, ਸੁਧੀਰ ਗਰਗ ਆਦਿ ਤੋਂ ਇਲਾਵਾ ਕਾਫ਼ੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।