27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਗਤਾ ਭਾਈਕਾ ਵਿਖੇ ਅਥਲੈਟਿਕ ਮੀਟ ਦੀ ਸ਼ੁਰੂਆਤ

ਭਗਤਾ ਭਾਈਕਾ, 26 ਸਤੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਵਿਖੇ ਅੱਜ ਅਥਲੈਟਿਕ ਮੀਟ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਨਾ ਸੇਠੀ, ਉਪ ਜਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ, ਜ਼ਿਲ੍ਹਾ ਸਪੋਰਟਸ ਕੁਆਡੀਨੇਟਰ ਜਸਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਰਮ ਰੁੱਤ ਦੀਆਂ ਖੇਡਾਂ ਦੀ ਸ਼ੁਰੂਆਤ ਜੋਨ ਪ੍ਰਧਾਨ ਹੈਡ ਮਾਸਟਰ ਮਨਦੀਪ ਸਿੰਘ ਦੀ ਦੇਖ ਰੇਖ ਵਿਚ ਆਰੰਭ ਹੋ ਗਈਆਂ ਹਨ। ਅਥਲੈਟਿਕ ਮੀਟ ਦਾ ਉਦਘਾਟਨ ਬੀ.

ਅਜੀਤ ਡੈਸਕ 27-09-2026
ਭਗਤਾ ਭਾਈਕਾ, 26 ਸਤੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਵਿਖੇ ਅੱਜ ਅਥਲੈਟਿਕ ਮੀਟ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਨਾ ਸੇਠੀ, ਉਪ ਜਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ, ਜ਼ਿਲ੍ਹਾ ਸਪੋਰਟਸ ਕੁਆਡੀਨੇਟਰ ਜਸਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਰਮ ਰੁੱਤ ਦੀਆਂ ਖੇਡਾਂ ਦੀ ਸ਼ੁਰੂਆਤ ਜੋਨ ਪ੍ਰਧਾਨ ਹੈਡ ਮਾਸਟਰ ਮਨਦੀਪ ਸਿੰਘ ਦੀ ਦੇਖ ਰੇਖ ਵਿਚ ਆਰੰਭ ਹੋ ਗਈਆਂ ਹਨ। ਅਥਲੈਟਿਕ ਮੀਟ ਦਾ ਉਦਘਾਟਨ ਬੀ.ਐਨ.ਓ. ਪ੍ਰਿੰਸੀਪਲ ਰਕੇਸ਼ ਕੁਮਾਰ ਵਲੋਂ ਕੀਤਾ ਗਿਆ। ਇਸ ਮੌਕੇ ਹੈੱਡ ਮਾਸਟਰ ਮਨਦੀਪ ਸਿੰਘ, ਸਕੱਤਰ ਸਵਰਨਜੀਤ ਕੌਰ ਸਮੇਤ ਸਰੀਰਕ ਸਿੱਖਿਆ ਦੇ ਅਧਿਆਪਕ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਅਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਵਿਚ ਖੇਡ ਭਾਵਨਾ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਅਥਲੈਟਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਮੀਟ ਦੇ ਪਹਿਲੇ ਦਿਨ ਕੁੜੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬੀ.ਐਨ.ਓ. ਪ੍ਰਿੰਸੀਪਲ ਰਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਸਹਿਯੋਗ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਅਥਲੈਟਿਕ ਮੀਟ ਦੇ ਪਹਿਲੇ ਦਿਨ ਹੋਏ ਮੁਕਾਬਲਿਆਂ ਦੌਰਾਨ ਵਿਦਿਆਰਥਣਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ।
ਪਿਛਲੀ ਖ਼ਬਰ ਕਿੰਦਰਪਾਲ ਵਿਰਕ ਨੇ ਮੁਫ਼ਤ ਸਿਹਤ ਬੀਮਾ ਕਾਰਡ ਵੰਡੇ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।