28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ‘ਚ ਕਲੇਅ ਇੰਡੀਆ ਸਕੂਲ ਦੇ ਖਿਡਾਰੀਆਂ ਨੇ ਜਿੱਤੇ 4 ਸੋਨ ਤਗਮੇ

ਸੰਗਤ ਮੰਡੀ, 27 ਸਤੰਬਰ (ਸੁਖਤੇਜ ਧਾਲੀਵਾਲ)- ਸਪੋਰਟਸ ਸਕੂਲ ਘੁੱਦਾ ਵਿਖੇ 24 ਤੇ 25 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਸਕੂਲ ਦੀ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਅੰਡਰ-19 ਵਰਗ ’ਚ 11ਵੀਂ ਜਮਾਤ ਦੇ ਅਰਸ਼ਦੀਪ ਸਿੰਘ ਨੇ ਲੰਬੀ ਛਾਲ ਅਤੇ 100 ਮੀਟਰ ਦੌੜ ’ਚ ਪਹਿਲਾ ਸਥਾਨ ਹਾਸਿਲ ਕਰਕੇ ਦੋ ਸੋਨ ਤਗਮੇ ਜਿੱਤੇ।

ਅਜੀਤ ਡੈਸਕ 28-09-2026
ਸੰਗਤ ਮੰਡੀ, 27 ਸਤੰਬਰ (ਸੁਖਤੇਜ ਧਾਲੀਵਾਲ)- ਸਪੋਰਟਸ ਸਕੂਲ ਘੁੱਦਾ ਵਿਖੇ 24 ਤੇ 25 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਸਕੂਲ ਦੀ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਅੰਡਰ-19 ਵਰਗ ’ਚ 11ਵੀਂ ਜਮਾਤ ਦੇ ਅਰਸ਼ਦੀਪ ਸਿੰਘ ਨੇ ਲੰਬੀ ਛਾਲ ਅਤੇ 100 ਮੀਟਰ ਦੌੜ ’ਚ ਪਹਿਲਾ ਸਥਾਨ ਹਾਸਿਲ ਕਰਕੇ ਦੋ ਸੋਨ ਤਗਮੇ ਜਿੱਤੇ। ਅੰਡਰ-14 ਵਰਗ ਵਿਚ ਜਪਤੇਜ ਸਿੰਘ ਨੇ ਲੰਬੀ ਛਾਲ ’ਚ ਪਹਿਲਾ ਅਤੇ 200 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਮੰਤਾਜ ਸਿੰਘ ਨੇ 100 ਮੀਟਰ ਦੌੜ ਵਿਚ ਤੀਜਾ, ਸ਼ੁਭਦੀਪ ਕੌਰ ਨੇ ਲੰਬੀ ਛਾਲ ਵਿਚ ਤੀਜਾ ਅਤੇ ਸੁਖਮਨਪ੍ਰੀਤ ਕੌਰ ਨੇ ਡਿਸਕਸ ਥਰੋ ਵਿਚ ਦੂਜਾ ਸਥਾਨ ਹਾਸਿਲ ਕੀਤਾ । ਅੰਡਰ-17 ਵਰਗ ’ਚ ਸ਼ਗਨਪ੍ਰੀਤ ਕੌਰ ਨੇ 1500 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ। ਪ੍ਰਨੀਤ ਸ਼ਰਮਾ ਨੇ ਜੈਵਲਿਨ ਥ੍ਰੋ ’ਚ ਦੂਜਾ ਅਤੇ ਹਰਸਿਮਰਨ ਕੌਰ ਨੇ ਲੰਬੀ ਛਾਲ ਵਿਚ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਚੇਅਰਮੈਨ ਗੁਣਵੰਤ ਸਿੰਘ ਢਿੱਲੋਂ, ਡਾਇਰੈਕਟਰ ਵਰਿੰਦਰ ਕੌਰ ਅਤੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਲਈ ਸਰੀਰਕ ਸਿੱਖਿਆ ਅਧਿਆਪਕਾਂ ਮਨਪ੍ਰੀਤ ਕੌਰ ਅਤੇ ਮਨਜਿੰਦਰ ਸਿੰਘ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਰਾਮਾਂ ਮੰਡੀ ਦੇ ਪਿੰਡਾਂ ਲਈ ਲੱਖਾਂ ਦੀਆਂ ਗ੍ਰਾਂਟਾਂ ਲੈ ਕੇ ਆਏ ਰਵੀਪ੍ਰੀਤ ਸਿੱਧੂ ਅਗਲੀ ਖ਼ਬਰ ਸੜਕ ਹਾਦਸਿਆਂ ਵਿਚ ਪੰਜ ਨੌਜਵਾਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।