29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਸ਼ਵ ਰੇਬੀਜ਼ ਦਿਵਸ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਰਾਮਪੁਰਾ ਫੂਲ, 28 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਵਿਸ਼ਵ ਰੇਬੀਜ਼ ਦਿਵਸ ਦੇ ਮੌਕੇ ਇੰਡੀਅਨ ਵੈਟਰਨਰੀ ਸਟੂਡੈਂਟ ਐਸੋਸੀਏਸ਼ਨ, ਰਾਮਪੁਰਾ ਫੂਲ ਵਲੋਂ ਸ਼ਾਰਪ ਬ੍ਰੇਨਜ਼ ਐਜੂਕੇਸ਼ਨ ਸੈਂਟਰ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੇਬੀਜ਼ ਵਰਗੀ ਗੰਭੀਰ ਬਿਮਾਰੀ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕੁੱਤੇ ਜਾਂ ਕਿਸੇ ਹੋਰ ਸੰਭਾਵਿਤ ਸੰਕਰਮਿਤ ਜਾਨਵਰ ਦੇ ਕੱਟਣ ਜਾਂ ਖਰੋਚ ਮਾਰਨ ਦੀ ਸਥਿਤੀ ਵਿਚ ਤੁਰੰਤ ਅਤੇ ਸਹੀ ਕਦਮ ਚੁੱਕਣ ਲਈ ਜਾਗਰੂਕ ਕਰਨਾ ਸੀ।

ਅਜੀਤ ਡੈਸਕ 29-09-2026
ਰਾਮਪੁਰਾ ਫੂਲ, 28 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਵਿਸ਼ਵ ਰੇਬੀਜ਼ ਦਿਵਸ ਦੇ ਮੌਕੇ ਇੰਡੀਅਨ ਵੈਟਰਨਰੀ ਸਟੂਡੈਂਟ ਐਸੋਸੀਏਸ਼ਨ, ਰਾਮਪੁਰਾ ਫੂਲ ਵਲੋਂ ਸ਼ਾਰਪ ਬ੍ਰੇਨਜ਼ ਐਜੂਕੇਸ਼ਨ ਸੈਂਟਰ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੇਬੀਜ਼ ਵਰਗੀ ਗੰਭੀਰ ਬਿਮਾਰੀ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕੁੱਤੇ ਜਾਂ ਕਿਸੇ ਹੋਰ ਸੰਭਾਵਿਤ ਸੰਕਰਮਿਤ ਜਾਨਵਰ ਦੇ ਕੱਟਣ ਜਾਂ ਖਰੋਚ ਮਾਰਨ ਦੀ ਸਥਿਤੀ ਵਿਚ ਤੁਰੰਤ ਅਤੇ ਸਹੀ ਕਦਮ ਚੁੱਕਣ ਲਈ ਜਾਗਰੂਕ ਕਰਨਾ ਸੀ। ਆਈ.ਵੀ.ਐਸ.ਏ. ਰਾਮਪੁਰਾ ਫੂਲ ਦੇ ਜਨਰਲ ਸਕੱਤਰ ਅਸਮਨੀ ਕੁਮਾਰ ਦੀ ਅਗਵਾਈ ਹੇਠ ਵੈਟਰਨਰੀ ਵਿਦਿਆਰਥੀਆਂ ਨੇ ਦੱਸਿਆ ਕਿ ਰੇਬੀਜ਼ ਇਕ ਵਾਇਰਲ ਬਿਮਾਰੀ ਹੈ, ਜੋ ਦਿਮਾਗ ਅਤੇ ਨਰਵਸ ਸਿਸਟਮ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਵਾਰ ਇਸ ਦੇ ਕਲੀਨਿਕਲ ਲੱਛਣ ਸਾਹਮਣੇ ਆ ਜਾਣ ਤੋਂ ਬਾਅਦ ਇਹ ਬਿਮਾਰੀ ਲਗਭਗ ਹਮੇਸ਼ਾ ਘਾਤਕ ਸਾਬਤ ਹੁੰਦੀ ਹੈ, ਪਰ ਸਮੇਂ ਸਿਰ ਸਹੀ ਇਲਾਜ ਅਤੇ ਪੋਸਟ-ਐਕਸਪੋਜ਼ਰ ਪ੍ਰੋਫਾਈਲੈਕਸਿਸ ਰਾਹੀਂ ਇਸ ਤੋਂ ਬਚਾਅ ਸੰਭਵ ਹੈ। ਰੰਜੀਵ ਗੋਇਲ ਨੇ ਵਿਦਿਆਰਥੀਆਂ ਨਾਲ ਇਹ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਲਈ ਇੰਡੀਅਨ ਵੈਟਰਨਰੀ ਸਟੂਡੈਂਟ ਐਸੋਸੀਏਸ਼ਨ, ਰਾਮਪੁਰਾ ਫੂਲ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਆਈ.ਵੀ.ਐਸ. ਏ. ਮੈਂਬਰ ਗੁਰਲੀਨ ਕੌਰ, ਗੁਰਪ੍ਰੀਤ ਕੌਰ, ਆਰਿਸ਼ਾ ਲੂਨਾ, ਹਰਗੋਬਿੰਦ ਸਿੰਘ, ਨਿਸ਼ਿਤਾ ਗੌਤਮ, ਹਿਮਾਂਸ਼ੂ ਸ਼ਰਮਾ, ਜੈਸਮੀਨ, ਰਿਧੀ ਸਰਸਵਤ, ਅਭਿਸ਼ੇਕ ਕੁਮਾਰ, ਪਰਨੀਤ ਕੌਰ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ ਸੀ ਵਿੰਗ ’ਚ ਨਵੀਆਂ ਨਿਯੁਕਤੀਆਂ ਨਾਲ ਜਥੇਬੰਦੀ ਨੂੰ ਮਿਲੀ ਮਜ਼ਬੂਤੀ ਅਗਲੀ ਖ਼ਬਰ ਸ਼ਿਵਾਲਿਕ ਹਿੱਲਜ਼ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਮਨੋਰੰਜਨ ਟੂਰ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।