30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜਸਪ੍ਰੀਤ ਸਿੰਘ ਨੇ ਐੱਸ.ਐੱਚ.ਓ. ਥਾਣਾ ਸ਼ਹਿਰੀ ਬੁਢਲਾਡਾ ਵਜੋਂ ਅਹੁਦਾ ਸੰਭਾਲਿਆ

ਬੁਢਲਾਡਾ, 29 ਸਤੰਬਰ (ਸਵਰਨ ਸਿੰਘ ਰਾਹੀ)- ਪੁਲਿਸ ਥਾਣਾ ਸ਼ਹਿਰੀ ਵਿਖੇ ਨਵੇਂ ਆਏ ਐੱਸ. ਐੱਚ.

ਅਜੀਤ ਡੈਸਕ 30-09-2026
ਬੁਢਲਾਡਾ, 29 ਸਤੰਬਰ (ਸਵਰਨ ਸਿੰਘ ਰਾਹੀ)- ਪੁਲਿਸ ਥਾਣਾ ਸ਼ਹਿਰੀ ਵਿਖੇ ਨਵੇਂ ਆਏ ਐੱਸ.ਐੱਚ.ਓ. ਜਸਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਇੱਥੇ ਪਹੁੰਚਣ ’ਤੇ ਮੁੱਖ ਮੁਨਸ਼ੀ ਸਮੇਤ ਸਮੂਹ ਪੁਲਿਸ ਕਰਮੀਆਂ ਨੇ ਭਰਵਾਂ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੇਂ ਥਾਣਾ ਮੁਖੀ ਨੇ ਕਿਹਾ ਕਿ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀ ਪ੍ਰਵਿਰਤੀ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾੜੇ ਅਨਸਰਾਂ ਜਾ ਨਸ਼ਾ ਵੇਚਣ ਵਾਲਿਆਂ ਨੂੰ ਫੜਾਉਣ ’ਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਸਮੇਤ ਹੋਰ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੁਰਜ ਮਹਿਮਾ ਦੇ ਆਯੂਸ਼ਮਾਨ ਅਰੋਗਿਆ ਕੇਂਦਰ ‘ਚ 10 ਲੱਖ ਦੇ ਮੁਫ਼ਤ ਸਿਹਤ ਬੀਮਾ ਕਾਰਡ ਵੰਡੇ ਅਗਲੀ ਖ਼ਬਰ ਸਿੰਚਾਈ ਸਹੂਲਤਾਂ ਦੇ ਵਿਸਥਾਰ ਲਈ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਜਲ ਸਰੋਤ ਮੰਤਰੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।