30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਰਕਾਰੀ ਸਕੂਲ ਝੁਨੀਰ ਵਿਖੇ ‘ਭਾਰਤ ਊਰਜਾ ਵਿਜ਼ਨ 2047’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਝੁਨੀਰ, 29 ਸਤੰਬਰ (ਸੰਜੀਵ ਸਿੰਗਲਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਰ. ਏ.

ਅਜੀਤ ਡੈਸਕ 30-09-2026
ਝੁਨੀਰ, 29 ਸਤੰਬਰ (ਸੰਜੀਵ ਸਿੰਗਲਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਰ.ਏ.ਏ. ਦੇ ਅਧੀਨ ‘ਭਾਰਤ ਊਰਜਾ ਵਿਜ਼ਨ 2047’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਬਲਾਕ ਨੋਡਲ ਅਫ਼ਸਰ ਕੰਵਲਜੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਨੇ ਊਰਜਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਊਰਜਾ ਦੀ ਸੁਚੱਜੀ ਵਰਤੋਂ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੌਰਾਨ ‘ਭਾਰਤ ਊਰਜਾ ਵਿਜ਼ਨ 2047’ ਦੇ ਸੰਦਰਭ ਵਿਚ ਊਰਜਾ ਦੀ ਵਧਦੀ ਲੋੜ, ਬਿਜਲੀ ਦੀ ਬੱਚਤ, ਸੂਰਜੀ ਊਰਜਾ ਅਤੇ ਨਵਿਆਉਣ ਯੋਗ ਊਰਜਾ ਸਰੋਤਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਗਏ। ਭਵਿੱਖ ’ਚ ਊਰਜਾ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ ਵਾਤਾਵਰਣ ਨੂੰ ਸੁਰੱਖਿਅਤ ਰੱਖਣਾ ਵੀ ਜ਼ਰੂਰੀ ਹੈ। ਇਸ ਮੌਕੇ ਜਸਵਿੰਦਰ ਸਿੰਘ, ਰਮਨਜੀਤ ਕੌਰ, ਮਮਤਾ ਰਾਣੀ, ਰਿੰਪੀ, ਵੀਰਪਾਲ ਕੌਰ, ਹਰਜੀਵਨ ਸਿੰਘ, ਰਣਜੀਤ ਸਿੰਘ ਗਗਨਦੀਪ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਇਆ ਐਨ.ਐਸ.ਐਸ. ਦਿਵਸ ਅਗਲੀ ਖ਼ਬਰ ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।