01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਵੱਛਤਾ ਕੈਂਪ ਦੌਰਾਨ ਲੋਕਾਂ ਨੂੰ ਸਾਫ਼-ਸਫ਼ਾਈ ਤੇ ਪਲਾਸਟਿਕ-ਮੁਕਤ ਵਾਤਾਵਰਨ ਲਈ ਕੀਤਾ ਜਾਗਰੂਕ

ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਮਿਸ਼ਨਰ ਨਗਰ ਨਿਗਮ ਬਠਿੰਡਾ ਲਵਜੀਤ ਕਲਸੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਦਫ਼ਤਰ ਨਗਰ ਨਿਗਮ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਸਾਂਝੇ ਤੌਰ ’ਤੇ ਸਵੱਛਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਸਵੱਛਤਾ, ਸਾਫ਼-ਸਫ਼ਾਈ ਅਤੇ ਸਿਹਤਮੰਦ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 01-10-2026
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਮਿਸ਼ਨਰ ਨਗਰ ਨਿਗਮ ਬਠਿੰਡਾ ਲਵਜੀਤ ਕਲਸੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਦਫ਼ਤਰ ਨਗਰ ਨਿਗਮ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਸਾਂਝੇ ਤੌਰ ’ਤੇ ਸਵੱਛਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਸਵੱਛਤਾ, ਸਾਫ਼-ਸਫ਼ਾਈ ਅਤੇ ਸਿਹਤਮੰਦ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਪਲਾਸਟਿਕ-ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਕੱਪੜੇ ਦੇ ਥੈਲੇ ਵੀ ਵੰਡੇ ਗਏ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਸਬੰਧੀ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਗਈ। ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਲੋੜੀਂਦੀ ਪ੍ਰਕਿਰਿਆ ਅਤੇ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਵਾਤਾਵਰਣ ਬਣਾਉਣ ਲਈ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਸੀ। ਇਸ ਮੌਕੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਸਵੱਛਤਾ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੀ.ਐ ਲ.ਟੀ.ਸੀ. ਨਿਖਿਲ, ਸੀ.ਓ. ਦਰਗੇਸ਼, ਸੀ.ਓ. ਸ਼ਾਕਸ਼ੀ, ਐਕਸਪਰਟ ਇੰਦਰਜੀਤ ਕੌਰ, ਸੀ.ਐੱਫ. ਦਲਜੀਤ ਸੰਧੂ, ਐੱਸ.ਬੀ.ਐੱਮ. ਦੀ ਸਮੁੱਚੀ ਟੀਮ ਵੀ ਮੌਜੂਦ ਰਹੀ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਸ਼ਮੂਲੀਅਤ ਕੀਤੀ ਗਈ।
ਪਿਛਲੀ ਖ਼ਬਰ ਅਥਲੈਟਿਕਸ ਮੀਟ ’ਚ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਪ੍ਰੋਗਰਾਮ ਨੂੰ ਲੈ ਕੇ ਬੀ. ਕੇ. ਯੂ. ਖੋਸਾ ਨੇ ਮੀਟਿੰਗ ਕਰਕੇ ਉਲੀਕੀ ਵਿਉਂਤਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।