01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਸ਼ਿਆਂ ਖ਼ਿਲਾਫ਼ ਪਿੰਡਾਂ ’ਚ ਲਾਮਬੰਦੀ ਕਰਨ ਲਈ ਵਿਧਾਇਕ ਬਲਕਾਰ ਸਿੱਧੂ ਪਿੰਡ-ਪਿੰਡ ਜਾ ਕੇ ਕਰ ਰਹੇ ਮੀਟਿੰਗਾਂ

ਭਾਈਰੂਪਾ, 30 ਸਤੰਬਰ (ਵਰਿੰਦਰ ਲੱਕੀ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਕਸਬਾ ਭਾਈਰੂਪਾ ਵਿਖੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਨਗਰ ਪੰਚਾਇਤ ਭਾਈਰੂਪਾ ਵਿਖੇ ਮੀਟਿਗ ਦੌਰਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਕੌਂਸਲਰ ਨਸ਼ਿਆਂ ਖਿਲਾਫ਼ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ । ਤਸਵੀਰ: ਵਰਿੰਦਰ ਲੱਕੀ 01-10-2026
ਭਾਈਰੂਪਾ, 30 ਸਤੰਬਰ (ਵਰਿੰਦਰ ਲੱਕੀ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਕਸਬਾ ਭਾਈਰੂਪਾ ਵਿਖੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਦੀ ਸਖ਼ਤ ਕਾਰਵਾਈ ਦੇ ਨਾਲ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡ-ਪਿੰਡ ਖੇਡ ਸਟੇਡੀਅਮ ਅਤੇ ਖੇਡ ਸਹੂਲਤਾਂ ਵਿਕਸਤ ਕਰਨ ਦੇ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲਿਆਂ ਰਾਹੀਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਦਿੱਤਾ ਜਾ ਰਿਹਾ ਹੈ, ਤਾਂ ਜੋ ਉਹ ਖੇਡਾਂ ਨਾਲ ਜੁੜ ਕੇ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿਣ । ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਅੱਗੇ ਆਉਣ ਅਤੇ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਜੰਡੂ, ਮਾਸਟਰ ਜਸਵੀਰ ਸਿੰਘ, ਗੁਰਤੇਜ ਸਿੰਘ ਗੇਜਾ, ਗੁਰਸੇਵਕ ਸਿੰਘ ਬਾਬਾ, ਗਮਦੂਰ ਸਿੰਘ, ਕਸ਼ਮੀਰ ਸਿੰਘ, ਜਸਪ੍ਰੀਤ ਸਿੰਘ ਜੱਸਾ, ਜਰਨੈਲ ਸਿੰਘ ਕਾਂਗੜੀਆ ਕਲੱਬ ਪ੍ਰਧਾਨ, ਕੁਲਦੀਪ ਮੰਗਾ, ਰਾਹੁਲ ਗਰਗ, ਰਾਜ ਸਿੰਘ ਬਰਾੜ, ਰਘੂ ਦੁੱਲੇਵਾਲਾ ਆਦਿ ਵਿਅਕਤੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਪੁਸਤਕ ਪ੍ਰਦਰਸ਼ਨੀ ਅਗਲੀ ਖ਼ਬਰ ਅਥਲੈਟਿਕਸ ਮੀਟ ’ਚ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।