ਵਿਧਾਇਕ ਸਿੱਧੂ ਨੇ ਕੋਠੇ ਪਿੱਪਲੀ ਤੇ ਕੋਠੇ ਮੱਲੂਆਣਾ ਮਹਿਰਾਜ ਵਿਖੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ
ਮਹਿਰਾਜ, 30 ਸਤੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੋਠੇ ਪਿਪਲੀ ਅਤੇ ਕੋਠੇ ਮੱਲੂਆਣਾ ਮਹਿਰਾਜ ਵਿਖੇ ਮੀਟਿੰਗਾਂ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
01-10-2026