02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅਕਾਲ ਯੂਨੀਵਰਸਿਟੀ ਵਿਖੇ ਮੈਡੀਕਲ ਲੈਬਾਰਟਰੀ ਸਾਇੰਸ ਵਿਭਾਗ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ

ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਮੈਡੀਕਲ ਲੈਬਾਰਟਰੀ ਸਾਇੰਸ ਵਿਭਾਗ ਵਲੋਂ ‘ਡਾ. ਟੀ.

ਕੈਂਪ ਦੌਰਾਨ ਇਕ ਮਰੀਜ਼ ਦੀ ਸ਼ੂਗਰ ਜਾਂਚ ਕਰਦੇ ਡਾਕਟਰ। 02-10-2026
ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਮੈਡੀਕਲ ਲੈਬਾਰਟਰੀ ਸਾਇੰਸ ਵਿਭਾਗ ਵਲੋਂ ‘ਡਾ. ਟੀ. ਭਸੀਨ ਪਾਥ ਲੈਬ ਪ੍ਰਾਈਵੇਟ ਲਿਮਟਿਡ’ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਇਕ ਰੋਜ਼ਾ ਮੁਫ਼ਤ ਡਾਇਬਟੀਜ਼ (ਸ਼ੂਗਰ) ਸਕ੍ਰੀਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ, ਸ਼ੂਗਰ ਦੀ ਬੀਮਾਰੀ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਬੀ.ਐੱਮ.ਐੱਲ.ਐੱਸ. ਦੇ ਵਿਦਿਆਰਥੀਆਂ ਨੂੰ ਵਿਹਾਰਕ ਤਜਰਬਾ ਮੁਹੱਈਆ ਕਰਵਾਉਣਾ ਸੀ। ਇਸ ਪ੍ਰੋਗਰਾਮ ਦਾ ਉਦਘਾਟਨ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਵਿਭਾਗੀ ਮੈਂਬਰਾਂ ਅਤੇ ਡਾ.ਟੀ.ਭਸੀਨ ਪਾਥ ਲੈਬ ਦੇ ਕਰਮਚਾਰੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ। ਕੈਂਪ ਦੀ ਕੋਆਰਡੀਨੇਟਰ ਡਾ. ਨਵਜੋਤ ਕੌਰ ਦੀ ਦੇਖ-ਰੇਖ ਹੇਠ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਚੱਲੇ ਇਸ ਕੈਂਪ ਦੌਰਾਨ ਲਗਭਗ 300 ਲੋਕਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ। ਜਾਂਚ ਕਰਵਾਉਣ ਵਾਲਿਆਂ ਵਿਚ ਯੂਨੀਵਰਸਿਟੀ ਦੇ ਵਿਦਿਆਰਥੀ, ਅਧਿਆਪਕ, ਗੈਰ-ਅਧਿਆਪਕ ਸਟਾਫ਼, ਸੁਰੱਖਿਆ ਅਮਲਾ ਅਤੇ ਹਾਊਸਕੀਪਿੰਗ ਸਟਾਫ਼ ਸ਼ਾਮਿਲ ਸਨ। ਜਾਂਚ ਦੌਰਾਨ ਜਿਨ੍ਹਾਂ ਵਿਅਕਤੀਆਂ ਵਿਚ ਸ਼ੂਗਰ ਦਾ ਪੱਧਰ ਵਧਿਆ ਹੋਇਆ ਪਾਇਆ ਗਿਆ, ਉਨ੍ਹਾਂ ਨੂੰ ਖੁਰਾਕ ਸਬੰਧੀ ਪਰਹੇਜ਼, ਜੀਵਨ ਸ਼ੈਲੀ ਵਿਚ ਸੁਧਾਰ, ਨਿਯਮਤ ਜਾਂਚ ਅਤੇ ਡਾਕਟਰੀ ਸਲਾਹ ਲੈਣ ਬਾਰੇ ਵਿਸ਼ੇਸ਼ ਤੌਰ ‘ਤੇ ਪ੍ਰੇਰਿਤ ਕੀਤਾ ਗਿਆ। ਇਹ ਕੈਂਪ ਬੀ . ਐੱਮ.ਐੱਲ.ਐੱਸ. ਦੇ ਵਿਦਿਆਰਥੀਆਂ ਲਈ ਪ੍ਰੈਕਟੀਕਲ ਗਿਆਨ ਹਾਸਲ ਕਰਨ ਦਾ ਇੱਕ ਵਧੀਆ ਜ਼ਰੀਆ ਬਣਿਆ। ਵਿਦਿਆਰਥੀਆਂ ਨੇ ਮਰੀਜ਼ਾਂ ਨਾਲ ਗੱਲਬਾਤ ਕਰਨ, ਜਾਂਚ ਦੀ ਪ੍ਰਕਿਰਿਆ, ਸੈਂਪਲ ਲੈਣ ਅਤੇ ਡਾਟਾ ਰਿਕਾਰਡ ਕਰਨ ਵਰਗੇ ਕੰਮਾਂ ਵਿਚ ਸਰਗਰਮੀ ਨਾਲ ਹਿੱਸਾ ਲਿਆ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਇਆ ਜਾ ਰਿਹਾ 28ਵਾਂ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਪੰਜ ਦਿਨਾ ਹਫ਼ਤੇ ਤਹਿਤ ਹਰ ਸ਼ਨੀਵਾਰ ‘ਨੋ ਵਰਕ ਡੇਅ’ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।