02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

-ਬਠਿੰਡਾ ਅਪਰਾਧਨਾਮਾ - ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 5 ਨਸ਼ਾ ਤਸਕਰ ਕਾਬੂ 203.26 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ, 1 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 4 ਵੱਖ-ਵੱਖ ਥਾਵਾਂ ਤੋਂ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 203. 26 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ।

ਅਜੀਤ ਡੈਸਕ 02-10-2026
ਬਠਿੰਡਾ, 1 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 4 ਵੱਖ-ਵੱਖ ਥਾਵਾਂ ਤੋਂ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 203.26 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਨ੍ਹਾਂ ਮਾਮਲਿਆਂ ’ਚ ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਸੀ ਆਈ ਏ-1 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੀ ਆਈ ਏ-1 ਪੁਲਿਸ ਪਾਰਟੀ ਵਲੋਂ ਪਿੰਡ ਚੱਕ ਅਤਰ ਸਿੰਘ ਵਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਨ੍ਹਾਂ ਪਾਸੋਂ ਤਲਾਸ਼ੀ ਦੌਰਾਨ 151 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਧਰਮਮਿੰਦਰ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ ਅਤੇ ਲਵਦੀਪ ਸਿੰਘ ਵਾਸੀ ਚੰਦਸਰ ਬਸਤੀ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ’ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਤਫ਼ਤੀਸ਼ ਕਰ ਰਹੇ ਪੁਲਿਸ ਅਧਿਕਾਰੀ ਬੂਟਾ ਸਿੰਘ ਅਨੁਸਾਰ ਥਾਣਾ ਕੈਨਾਲ ਪੁਲਿਸ ਪਾਰਟੀ ਵਲੌਂ ਸਰਹੰਦ ਨਹਿਰ ਬਠਿੰਡਾ ਪਾਸੋਂ ਪਿ੍ਰੰਸ ਸਿੰਘ ਵਾਸੀ ਦੁੱਗਲ ਪੈਲੇਸ ਪਿੱਛੇ ਝੁੱਗੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਜਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਜਲੇਬੀ ਚੌਕ ਬਠਿੰਡਾ ਪਾਸੋਂ ਸੁਮਿਤ ਨਾਰੰਗ ਵਾਸੀ ਅਜੀਤ ਰੋਡ ਬਠਿੰਡਾ ਨੂੰ 31.26 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਚੌਥੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਵਲੋਂ ਸੰਤਪੁਰਾ ਰੋਡ ਪਾਸੋਂ ਅਮਨ ਕੁਮਾਰ ਵਾਸੀ ਜਨਤਾ ਨਗਰ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ, ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਚੋਰੀ ਦੇ ਦੋਸ਼ਾਂ ਹੇਠ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਹਾਕੀ ਮੁਕਾਬਲਿਆਂ ’ਚ ਪੀ.ਆਈ.ਐਸ. ਬਠਿੰਡਾ ਬਣਿਆ ‘ਚੈਂਪੀਅਨ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।