03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰੀ ਜੇਲ੍ਹ ’ਚੋਂ ਨਸ਼ੀਲੀਆਂ ਗੋਲੀਆਂ ਬਰਾਮਦ

ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਬੰਦੀ ਪਾਸੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਬੰਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 03-10-2026
ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਬੰਦੀ ਪਾਸੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਬੰਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਨਾਲ ਰਲ ਕੇ ਕੀਤੀ ਗਈ ਜੇਲ੍ਹ ਦੇ ਬੈਰਕਾਂ ਦੀ ਤਲਾਸ਼ੀ ਚੱਲ ਰਹੀ ਸੀ ਤਾਂ ਗੁਰਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਪਾਸੋਂ ਕਥਿਤ ਤੌਰ ’ਤੇ 30 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮਤੇ ਦੋ ਕਾਬੂ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 20 ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।