03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਿੰਦ ਸਾਲਾਨਾ ਸਮਾਗਮ ਰਾਮਦਾਸ ਵਿਖੇ 9, 10 ਤੇ 11 ਨੂੰ - ਅਵਤਾਰ ਸਿੰਘ ਕੈਂਥ

ਬਠਿੰਡਾ, 2 ਅਕਤੂਬਰ (ਪੱਤਰ ਪ੍ਰੇਰਕ )- ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 51ਵਾਂ ਸਾਲਾਨਾ ਸਰਬ ਹਿੰਦ ਸਮਾਗਮ ਇਸ ਵਾਰ ਪਵਿੱਤਰ ਧਰਤੀ ਰਾਮਦਾਸ (ਜ਼ਿਲ੍ਹਾ ਸ੍ਰੀ ਅੰਮ੍ਰਿਤਸਰ) ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤਪ ਅਸਥਾਨ ਬਾਬਾ ਬੁੱਢਾ ਜੀ ਵਲੋਂ 9, 10 ਅਤੇ 11 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ ਅਤੇ ਸੀਨੀਅਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਮਹਾਨ ਸਰਬ ਹਿੰਦ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੁਸਾਇਟੀਆਂ ਅਤੇ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ।

ਅਜੀਤ ਡੈਸਕ 03-10-2026
ਬਠਿੰਡਾ, 2 ਅਕਤੂਬਰ (ਪੱਤਰ ਪ੍ਰੇਰਕ )- ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 51ਵਾਂ ਸਾਲਾਨਾ ਸਰਬ ਹਿੰਦ ਸਮਾਗਮ ਇਸ ਵਾਰ ਪਵਿੱਤਰ ਧਰਤੀ ਰਾਮਦਾਸ (ਜ਼ਿਲ੍ਹਾ ਸ੍ਰੀ ਅੰਮ੍ਰਿਤਸਰ) ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤਪ ਅਸਥਾਨ ਬਾਬਾ ਬੁੱਢਾ ਜੀ ਵਲੋਂ 9, 10 ਅਤੇ 11 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ ਅਤੇ ਸੀਨੀਅਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਮਹਾਨ ਸਰਬ ਹਿੰਦ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੁਸਾਇਟੀਆਂ ਅਤੇ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ। ਬਠਿੰਡਾ ਇਕਾਈ ਵਲੋਂ ਵੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਬਠਿੰਡਾ ਤੋਂ ਸੰਗਤਾਂ ਦਾ ਜਥਾ ਇਸ ਸਮਾਗਮ ਵਿਚ ਹਾਜ਼ਰੀ ਭਰਨ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਤਿੰਨ ਰੋਜ਼ਾ ਸਮਾਗਮ ਦੇ ਪ੍ਰੋਗਰਾਮ ਅਨੁਸਾਰ 9 ਅਤੇ 10 ਅਕਤੂਬਰ ਨੂੰ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਮਹਾਨ ਗੁਰਮਤਿ ਸਮਾਗਮ, ਕੀਰਤਨ ਦਰਬਾਰ ਅਤੇ ਕਵੀ ਦਰਬਾਰ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਜਸ ਰਾਹੀਂ ਨਿਹਾਲ ਕਰਨਗੇ। ਸਮਾਗਮ ਦੇ ਆਖ਼ਰੀ ਦਿਨ 11 ਅਕਤੂਬਰ ਨੂੰ ਅੰਮ੍ਰਿਤ ਵੇਲੇ ਸਮੂਹ ਸੁਸਾਇਟੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਜਾਣਗੇ। ਪਾਠ ਦੇ ਭੋਗ ਉਪਰੰਤ ਖ਼ਾਲਸਾਈ ਜਾਹੋ-ਜਲਾਲ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਪਿਛਲੀ ਖ਼ਬਰ ‘ਬਾਬੇ ਘਸੀਟੇ ਦੀ ਨਾਟਕ ਮੰਡਲੀ’ ਦੇ ਮੰਚਨ ਨੇ ਦਰਸ਼ਕਾਂ ਨੂੰ ਹਸਾਇਆ ਅਤੇ ਕਲਪਨਾ ਦੀ ਦੁਨੀਆ ’ਚ ਪਹੁੰਚਾਇਆ ਅਗਲੀ ਖ਼ਬਰ ਐੱਸ.ਸੀ./ਐੱਸ.ਟੀ. ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਮੁੜ ਗਠਿਤ ਫੋਰਮ ’ਚ ਕਿਰਨਜੀਤ ਗਹਿਰੀ ਵਲੋਂ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।