03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਚੌਥੇ ਦਿਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦੀ ਕਥਾ ਨੇ ਬੰਨ੍ਹਿਆ ਰੰਗ

ਭਗਤਾ ਭਾਈ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼ਹਿਰ ਦੀ ਅਗਰਵਾਲ ਧਰਮਸ਼ਾਲਾ ਵਿਖੇ ਚੱਲ ਰਹੇ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਚੌਥੇ ਦਿਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦੀ ਕਥਾ ਦਾ ਭਾਵਪੂਰਨ ਅਤੇ ਰੂਹਾਨੀ ਵਰਣਨ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 03-10-2026
ਭਗਤਾ ਭਾਈ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼ਹਿਰ ਦੀ ਅਗਰਵਾਲ ਧਰਮਸ਼ਾਲਾ ਵਿਖੇ ਚੱਲ ਰਹੇ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਚੌਥੇ ਦਿਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦੀ ਕਥਾ ਦਾ ਭਾਵਪੂਰਨ ਅਤੇ ਰੂਹਾਨੀ ਵਰਣਨ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਸ਼ਮਾਂ ਰੌਸ਼ਨ ਕਰਕੇ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਚੌਥੇ ਦਿਨ ਦੀ ਕਥਾ ਦਾ ਆਗਾਜ਼ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਸ੍ਰੀਮਦ ਭਾਗਵਤ ਕਥਾ ਵਰਗੇ ਧਾਰਮਿਕ ਸਮਾਗਮ ਮਨੁੱਖ ਨੂੰ ਆਪਣੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਸੱਚ, ਸੇਵਾ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਸਮਾਗਮਾਂ ਵਿਚ ਸੰਗਤ ਦੀ ਵੱਡੀ ਸ਼ਮੂਲੀਅਤ ਸਮਾਜ ਵਿਚ ਧਾਰਮਿਕ ਕਦਰਾਂ-ਕੀਮਤਾਂ ਪ੍ਰਤੀ ਲੋਕਾਂ ਦੀ ਸ਼ਰਧਾ ਨੂੰ ਦਰਸਾਉਂਦੀ ਹੈ। ਕਥਾ ਵਾਚਕ ਸੁਆਮੀ ਰਾਮ ਤੀਰਥ ਹਰਿਦੁਆਰ ਵਾਲਿਆਂ ਨੇ ਸੰਗਤ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਲੀਲਾਵਾਂ ਅਤੇ ਧਰਮ ਦੀ ਸਥਾਪਨਾ ਲਈ ਉਨ੍ਹਾਂ ਵੱਲੋਂ ਦਿੱਤੇ ਸੰਦੇਸ਼ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸ੍ਰੀਮਦ ਭਾਗਵਤ ਮਹਾਪੁਰਾਣ ਮਨੁੱਖ ਨੂੰ ਸੱਚ, ਧਰਮ, ਸੇਵਾ, ਸਿਮਰਨ ਅਤੇ ਸਦਾਚਾਰ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਕਥਾ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਾ ਪ੍ਰਸੰਗ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨਾਲ ਸਮੂਹ ਸੰਗਤ ਭਗਤੀ ਦੇ ਰੰਗ ਵਿਚ ਰੰਗੀ ਨਜ਼ਰ ਆਈ। ਇਸ ਮੌਕੇ ਸ੍ਰੀ ਰਾਮ ਲੀਲਾ ਉਤਸਵ ਕਮੇਟੀ ਬਾਘਾਪੁਰਾਣਾ, ਸ਼ਿਵ ਮੰਦਰ ਕਮੇਟੀ ਬਾਘਾਪੁਰਾਣਾ, ਸੋਲਾ ਮੱਠ ਮੰਦਰ ਜੋਧਪੁਰ ਚੀਮਾ, ਜੈ ਦੁਰਗਾ ਮੰਦਰ ਕਮੇਟੀ ਕਾਂਗੜ , ਗਿਆਰਾਂ ਰੁਦਰ ਸ਼ਿਵ ਮੰਦਰ ਭਦੌੜ, ਗਊਸ਼ਾਲਾ ਕਮੇਟੀ ਭਗਤਾ ਭਾਈ, ਪ੍ਰੈੱਸ ਕਲੱਬ ਭਗਤਾ ਭਾਈਕਾ, ਅਸ਼ੋਕ ਕੁਮਾਰ ਵਿਸ਼ਾਲ ਮਿੱਤਲ ਨਿਹਾਲ ਸਿੰਘ ਵਾਲਾ, ਪੰਡਿਤ ਗੌਰਵ ਸ਼ਾਸਤਰੀ ਨੈਣੇਵਾਲਾ, ਨੀਲਮ ਰਾਣੀ ਬਾਘਾਪੁਰਾਣਾ ਆਦਿ ਨੇ ਹਾਜ਼ਰੀ ਭਰਦਿਆਂ ਕਥਾ ਦਾ ਆਨੰਦ ਮਾਣਿਆ।
ਪਿਛਲੀ ਖ਼ਬਰ ਪੁਲਿਸ ਵਲੋਂ ਦੇਸੀ ਕੱਟਾ ਤੇ 2 ਕਾਰਤੂਸਾਂ ਸਮੇਤ 1 ਕਾਬੂ, ਦੂਜਾ ਫ਼ਰਾਰ ਅਗਲੀ ਖ਼ਬਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਮਾਖਾ ਚਹਿਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।