03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਜਾਬ ਦੇ ਗੁਦਾਮਾਂ ’ਚੋਂ ਚਾਵਲ ਦੀ ਲਿਫ਼ਟਿੰਗ ’ਚ ਦੇਰੀ ਕੇਂਦਰ ਦੀ ਨੀਤੀ ’ਚ ਖੋਟ-ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ

ਕੋਟਫੱਤਾ, 2 ਅਕਤੂਬਰ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਦੋਸ਼ ਲਗਾਇਆ ਕਿ ਭਾਰਤੀ ਖੁਰਾਕ ਨਿਗਮ ਵਲੋਂ ਪੰਜਾਬ ਦੇ ਗੁਦਾਮਾਂ ਵਿਚ ਪਏ ਚਾਵਲ ਦੀ ਲਿਫ਼ਟਿੰਗ ਵਿਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਆਉਣ ਵਾਲੇ ਝੋਨੇ ਦੇ ਖਰੀਦ ਸੀਜਨ ਦੌਰਾਨ ਲਿਫ਼ਟਿੰਗ ਦੀ ਸਮੱਸਿਆ ਪੈਦਾ ਹੋਣ ਦਾ ਖਦਸ਼ਾ ਹੈ ਤੇ ਕੇਂਦਰ ਸਰਕਾਰ ਦੇ ਅਜਿਹੇ ਰਵੱਈਏ ਤੋਂ ਕੇਂਦਰ ਦੀ ਨੀਤੀ ਵਿਚ ਖੋਟ ਸਾਫ਼ ਝਲਕਦਾ ਹੈ। ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ ਨੂੰ ਪੰਜਾਬ ਦੇ ਗੁਦਾਮਾਂ ਵਿਚੋਂ ਚਾਵਲ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ, ਤਾਂ ਜੋ ਨਵੇਂ ਝੋਨੇ ਦੀ ਖਰੀਦ ਦੌਰਾਨ ਗੁਦਾਮਾਂ ਵਿਚ ਜਗ੍ਹਾ ਦੀ ਕਮੀ ਨਾ ਆਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਅਜੀਤ ਡੈਸਕ 03-10-2026
ਕੋਟਫੱਤਾ, 2 ਅਕਤੂਬਰ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਦੋਸ਼ ਲਗਾਇਆ ਕਿ ਭਾਰਤੀ ਖੁਰਾਕ ਨਿਗਮ ਵਲੋਂ ਪੰਜਾਬ ਦੇ ਗੁਦਾਮਾਂ ਵਿਚ ਪਏ ਚਾਵਲ ਦੀ ਲਿਫ਼ਟਿੰਗ ਵਿਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਆਉਣ ਵਾਲੇ ਝੋਨੇ ਦੇ ਖਰੀਦ ਸੀਜਨ ਦੌਰਾਨ ਲਿਫ਼ਟਿੰਗ ਦੀ ਸਮੱਸਿਆ ਪੈਦਾ ਹੋਣ ਦਾ ਖਦਸ਼ਾ ਹੈ ਤੇ ਕੇਂਦਰ ਸਰਕਾਰ ਦੇ ਅਜਿਹੇ ਰਵੱਈਏ ਤੋਂ ਕੇਂਦਰ ਦੀ ਨੀਤੀ ਵਿਚ ਖੋਟ ਸਾਫ਼ ਝਲਕਦਾ ਹੈ। ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ ਨੂੰ ਪੰਜਾਬ ਦੇ ਗੁਦਾਮਾਂ ਵਿਚੋਂ ਚਾਵਲ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ, ਤਾਂ ਜੋ ਨਵੇਂ ਝੋਨੇ ਦੀ ਖਰੀਦ ਦੌਰਾਨ ਗੁਦਾਮਾਂ ਵਿਚ ਜਗ੍ਹਾ ਦੀ ਕਮੀ ਨਾ ਆਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਝੋਨੇ ਦੀ ਖਰੀਦ ਲਈ ਪ੍ਰਬੰਧ ਕਰ ਰਹੀ ਹੈ, ਇਸ ਲਈ ਕੇਂਦਰੀ ਏਜੰਸੀ ਨੂੰ ਵੀ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣੀ ਚਾਹੀਦੀ ਹੈ। ਕੋਟਫੱਤਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਰਤੀ ਖੁਰਾਕ ਨਿਗਮ ਵਲੋਂ ਚਾਵਲ ਦੀ ਲਿਫ਼ਟਿੰਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਆਮ ਆਦਮੀ ਪਾਰਟੀ ਦਾ ਕਿਸਾਨ ਵਿੰਗ ਇਸ ਮਾਮਲੇ ਨੂੰ ਲੈ ਕੇ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਨੈਸ਼ਨਲ ਥੀਏਟਰ ਫ਼ੈਸਟੀਵਲ ਵਿਚ ਜੈਪੁਰ ਦੇ ‘ਰੰਗ ਮਸਤਾਨੇ ਗਰੁੱਪ’ ਵਲੋਂ ਨਾਟਕ ‘ਮਹਾਂਰਥੀ’ ਦੀ ਪੇਸ਼ਕਾਰੀ ਅਗਲੀ ਖ਼ਬਰ ਸ਼ਅਦ (ਬਾਦਲ) ਦੀ ਪਿੰਡ ਬਰਕੰਦੀ ਵਿਖੇ ਹੋਈ ਸਰਕਲ ਅਬਲੂ ਯੂਥ ਦੀ ਮੀਟਿੰਗ ਆਪ ਦੀ ਸਰਕਾਰ ਵਿਚ ਚਿੱਟਾ ਗਲੀ ਗਲੀ ਦੇ ਮੌੜ ’ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।