04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਮਾ: ਬਲਜਿੰਦਰ ਜਲਾਲ ਦਾ ਕੈਨੇਡਾ ’ਚ ਸਨਮਾਨ

ਭਗਤਾ ਭਾਈਕਾ, 3 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਪਿੰਡ ਜਲਾਲ ਦੇ ਜੰਮਪਲ ਅਤੇ ਸੇਵਾਮੁਕਤ ਅਧਿਆਪਕ ਬਲਜਿੰਦਰ ਸਿੰਘ ਜਲਾਲ ਦਾ ਕੈਨੇਡਾ ਦੇ ਬਰੈਂਪਟਨ ਵਿਚ ਵਿਸ਼ੇਸ਼ ਤੌਰ ’ਤੇ ਬਰੈਂਪਟਨ ਬੈਸਟ (ਕੈਨੇਡਾ) ਤੋਂ ਮੈਂਬਰ ਪਾਰਲੀਮੈਂਟ ਅਮਨਦੀਪ ਸੋਢੀ ਵਲੋਂ ਸਨਮਾਨ ਕੀਤਾ ਗਿਆ। ਮਾ: ਬਲਜਿੰਦਰ ਸਿੰਘ ਨੇ ਆਪਣੇ ਅਧਿਆਪਨ ਸਮੇਂ ਦੌਰਾਨ ਪਿੰਡ ਹਮੀਰਗੜ੍ਹ ਵਿਚ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ।

ਸਮਾਜ ਸੇਵੀ ਮਾ. ਬਲਜਿੰਦਰ ਸਿੰਘ ਜਲਾਲ ਨੂੰ ਬਰੈਂਪਟਨ ਬੈਸਟ (ਕੈਨੇਡਾ) ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ ਆਗੂ। ਅਜੀਤ ਤਸਵੀਰ 04-10-2026
ਭਗਤਾ ਭਾਈਕਾ, 3 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਪਿੰਡ ਜਲਾਲ ਦੇ ਜੰਮਪਲ ਅਤੇ ਸੇਵਾਮੁਕਤ ਅਧਿਆਪਕ ਬਲਜਿੰਦਰ ਸਿੰਘ ਜਲਾਲ ਦਾ ਕੈਨੇਡਾ ਦੇ ਬਰੈਂਪਟਨ ਵਿਚ ਵਿਸ਼ੇਸ਼ ਤੌਰ ’ਤੇ ਬਰੈਂਪਟਨ ਬੈਸਟ (ਕੈਨੇਡਾ) ਤੋਂ ਮੈਂਬਰ ਪਾਰਲੀਮੈਂਟ ਅਮਨਦੀਪ ਸੋਢੀ ਵਲੋਂ ਸਨਮਾਨ ਕੀਤਾ ਗਿਆ। ਮਾ: ਬਲਜਿੰਦਰ ਸਿੰਘ ਨੇ ਆਪਣੇ ਅਧਿਆਪਨ ਸਮੇਂ ਦੌਰਾਨ ਪਿੰਡ ਹਮੀਰਗੜ੍ਹ ਵਿਚ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ। ਉਨ੍ਹਾਂ ਤੋਂ ਸਿੱਖਿਆ ਹਾਸਲ ਕਰਨ ਵਾਲੇ ਕਈ ਵਿਦਿਆਰਥੀ ਅੱਜ ਵੱਖ-ਵੱਖ ਖੇਤਰਾਂ ਵਿਚ ਚੰਗਾ ਮੁਕਾਮ ਹਾਸਲ ਕਰ ਚੁੱਕੇ ਹਨ। ਸੇਵਾਮੁਕਤੀ ਤੋਂ ਬਾਅਦ ਕੈਨੇਡਾ ਦੇ ਬਰੈਂਪਟਨ ਵਿਚ ਰਹਿੰਦਿਆਂ ਵੀ ਉਹ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦੇ ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਯੋਗਦਾਨ ਪਾ ਰਹੇ ਹਨ। ਮੈਂਬਰ ਪਾਰਲੀਮੈਂਟ ਅਮਨਦੀਪ ਸੋਢੀ ਨੇ ਕਿਹਾ ਕਿ ਮਾਸਟਰ ਜਲਾਲ ਵਰਗੇ ਲੋਕ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸੇਵਾਮੁਕਤੀ ਤੋਂ ਬਾਅਦ ਵੀ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣਾ ਅਤੇ ਸਮਾਜ ਭਲਾਈ ਲਈ ਸਮਾਂ ਕੱਢਣਾ ਸ਼ਲਾਘਾਯੋਗ ਹੈ। ਭਗਤਾ ਭਾਈਕਾ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਮਾ: ਬਲਜਿੰਦਰ ਸਿੰਘ ਜਲਾਲ ਨੇ ਕਿਹਾ ਕਿ ਸਿੱਖਿਆ ਇਕ ਚੰਗੇ ਅਤੇ ਜ਼ਿੰਮੇਵਾਰ ਸਮਾਜ ਦੀ ਨੀਂਹ ਹੈ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿਚ ਉਨ੍ਹਾਂ ਨੂੰ ਤਿਤਲੀਆਂ ਦੀ ਸੇਵਾ, ਸੰਭਾਲ ਅਤੇ ਸੁਰੱਖਿਆ ਨਾਲ ਸਬੰਧਿਤ ਸੰਸਥਾ ਅਤੇ 1895 ਈਸਵੀ ਤੋਂ 1944 ਤੱਕ ਦੇ ਲੜਾਕੂ ਜਹਾਜ਼ਾਂ ਦੀ ਪ੍ਰਦਰਸ਼ਨੀ ਵੇਖਣ ਦਾ ਮੌਕਾ ਮਿਲਿਆ, ਜਿਸ ਬਾਰੇ ਉਨ੍ਹਾਂ ਨੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਅਜੀਤ ਸਿੰਘ ਸੋਢੀ, ਬੰਤ ਸਿੰਘ ਗਿੱਲ, ਦਵਿੰਦਰ ਕੁਮਾਰ, ਅਮਰਜੀਤ ਸਿੰਘ, ਬਖਸ਼ੀਸ਼ ਸਿੰਘ ਅਤੇ ਰਾਜੂਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਵਪ੍ਰਤਾਪ ਸਿੰਘ ਨੇ ਸ਼ੂਟਿੰਗ ਪ੍ਰਤੀਯੋਗਤਾ ’ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਕਲਾ ਦੇ ਖੇਤਰ ’ਚ ਗੱਡੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।