14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਰਾਮਪੁਰਾ ਫੂਲ, 13 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਝੋਨੇ ਦੇ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ।

ਅਜੀਤ ਡੈਸਕ 14-10-2026
ਰਾਮਪੁਰਾ ਫੂਲ, 13 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਝੋਨੇ ਦੇ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਵਿਧਾਇਕ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਸਹੂਲਤ ਦਾ ਖ਼ਾਸ ਧਿਆਨ ਰੱਖਣ ਅਤੇ ਮੰਡੀ ਵਿਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਦੇਸ਼ ਦਾ ਅੰਨ ਭੰਡਾਰ ਭਰਦਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਬਣਦਾ ਮੁੱਲ ਸਮੇਂ ਸਿਰ ਮਿਲਣਾ ਚਾਹੀਦਾ ਹੈ।
ਪਿਛਲੀ ਖ਼ਬਰ ਸਖ਼ਤ ਮੁਕਾਬਲੇ ਤੋਂ ਬਾਅਦ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਅਗਲੀ ਖ਼ਬਰ ਚੇਅਰਮੈਨ ਨਵਦੀਪ ਸਿੰਘ ਜੀਦਾ ਵਲੋਂ ਹਲਕਾ ਮੌੜ ਦੇ ਪਿੰਡਾਂ ’ਚ ਸਿਆਸੀ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।