ਗਹਿਰੀ ਬੁੱਟਰ ਵਲੋਂ ਦਿਹਾਤੀ ਦੇ ਵਰਕਰਾਂ ਨੂੰ ਬੰਦ ਦੇ ਸਮਰਥਨ ਲਈ ਲਾਮਬੰਦ ਹੋਣ ਦਾ ਸੱਦਾ
ਸੰਗਤ ਮੰਡੀ, 14 ਅਕਤੂਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸਮਰਥਨ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦੀ ਕੀਤੀ ਅਪੀਲ ਤੋਂ ਬਾਅਦ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਵੀ ਬੰਦ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਦਿਹਾਤੀ ਦੇ ਵਰਕਰ ਇਸ ਸੱਦੇ ਦਾ ਪੂਰਨ ਸਮਰਥਨ ਕਰਨਗੇ।
ਅਜੀਤ ਡੈਸਕ
15-10-2026