17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਕਾਰੀ ਸਕੂਲ ਦੇ ਹੈੱਡ ਟੀਚਰ ਨਾਲ ਕੁੱਟਮਾਰ ਕਰਕੇ ਮੋਬਾਈਲ ਤੇ 12 ਹਜ਼ਾਰ ਲੁੱਟੇ

ਬਠਿੰਡਾ, 16 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਦੀ ਆਵਾ ਬਸਤੀ ਵਿਚ ਵੀਰਵਾਰ ਤੜਕੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਇਕ ਸਰਕਾਰੀ ਸਕੂਲ ਦੇ ਹੈੱਡ ਟੀਚਰ ਨਾਲ ਕੁੱਟਮਾਰ ਕਰਕੇ ਉਸ ਦਾ ਮੋਬਾਈਲ ਫ਼ੋਨ ਅਤੇ ਨਕਦੀ ਲੁੱਟ ਲਈ। ਇਹ ਵਾਰਦਾਤ 15 ਅਕਤੂਬਰ ਦੀ ਸਵੇਰ ਕਰੀਬ 2:35 ਵਜੇ ਵਾਪਰੀ।

ਅਜੀਤ ਡੈਸਕ 17-10-2026
ਬਠਿੰਡਾ, 16 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਦੀ ਆਵਾ ਬਸਤੀ ਵਿਚ ਵੀਰਵਾਰ ਤੜਕੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਇਕ ਸਰਕਾਰੀ ਸਕੂਲ ਦੇ ਹੈੱਡ ਟੀਚਰ ਨਾਲ ਕੁੱਟਮਾਰ ਕਰਕੇ ਉਸ ਦਾ ਮੋਬਾਈਲ ਫ਼ੋਨ ਅਤੇ ਨਕਦੀ ਲੁੱਟ ਲਈ। ਇਹ ਵਾਰਦਾਤ 15 ਅਕਤੂਬਰ ਦੀ ਸਵੇਰ ਕਰੀਬ 2:35 ਵਜੇ ਵਾਪਰੀ। ਲੁਟੇਰੇ ਪੀੜਤ ਦੇ ਪਰਸ ਵਿਚੋਂ 12 ਹਜ਼ਾਰ ਰੁਪਏ ਕੱਢ ਕੇ ਪਰਸ ਮੌਕੇ ‘ਤੇ ਹੀ ਸੁੱਟ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਗਲੀ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਆਵਾ ਬਸਤੀ ਵਾਸੀ ਸਰਕਾਰੀ ਸਕੂਲ ਦੇ ਹੈੱਡ ਟੀਚਰ ਵਰਿੰਦਰ ਕੁਮਾਰ ਨੇ ਦੱਸਿਆ ਕਿ 15 ਅਕਤੂਬਰ ਦੀ ਸਵੇਰ ਕਰੀਬ ਢਾਈ ਵਜੇ ਉਸ ਦੀ ਮਾਂ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ। ਜਦੋਂ ਉਹ ਹਸਪਤਾਲ ਲਿਜਾਣ ਲਈ ਆਪਣੀ ਖੜੀ ਕਾਰ ਨੂੰ ਚੁੱਕਣ ਲਈ ਦੂਜੀ ਗਲੀ ਵਿਚ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨ ਉਸ ਕੋਲੋਂ ਆਏ ਤੇ ਉਨ੍ਹਾਂ ਵਿਚੋਂ ਦੋ ਨੌਜਵਾਨ ਮੋਟਰਸਾਈਕਲ ਤੋਂ ਉਤਰ ਕੇ ਪੈਦਲ ਉਸ ਨੂੰ ਘੇਰ ਲਿਆ। ਮੁਲਜ਼ਮ ਉਸ ਨੂੰ ਇਕ ਪਾਸੇ ਲੈ ਗਏ ਅਤੇ ਉਸ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੋਬਾਈਲ ਫ਼ੋਨ ਅਤੇ ਪਰਸ ਖੋਹ ਲਿਆ। ਇਸ ਵਾਰਦਾਤ ਦੌਰਾਨ ਇਕ ਮੁਲਜ਼ਮ ਪਰਸ ਲੈ ਕੇ ਕੁਝ ਦੂਰੀ ‘ਤੇ ਚਲਾ ਗਿਆ ਅਤੇ ਉਸ ਵਿਚੋਂ 12 ਹਜ਼ਾਰ ਰੁਪਏ ਕੱਢ ਲਏ। ਇਸ ਤੋਂ ਬਾਅਦ ਉਹ ਪਰਸ ਉੱਥੇ ਹੀ ਸੁੱਟ ਕੇ ਆਪਣੇ ਸਾਥੀਆਂ ਸਮੇਤ ਫ਼ਰਾਰ ਹੋ ਗਿਆ। ਪੀੜਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਘਰ ਪਰਤਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਮਾਮਲੇ ਦੀ ਸੂਚਨਾ ਮਿਲਣ ‘ਤੇ ਥਾਣਾ ਕੋਤਵਾਲੀ ਅਧੀਨ ਆਉਂਦੀ ਸਿਵਲ ਹਸਪਤਾਲ ਪੁਲਿਸ ਚੌਕੀ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪੀੜਤ ਦੇ ਬਿਆਨ ਦਰਜ ਕਰਕੇ ਗਲੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿਚ ਲੈ ਲਈ। ਪੁਲਿਸ ਵਲੋਂ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਚਿੰਤਾਜਨਕ: ਡਾ. ਦਲਜੀਤ ਸਿੰਘ ਗੁਰੂ ਅਗਲੀ ਖ਼ਬਰ ਮੀਟਿੰਗ ਵਿਚ ਮੌਜੂਦ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ। ਨਸ਼ਾ ਵੇਚਣ ਵਾਲੇ ਦਾ ਸਾਥ ਨਹੀਂ ਦੇਵੇਗੀ ਰਾਮਾ ਕੈਮਿਸਟ ਐਸੋਸੀਏਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।