17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਰਾਮਪੁਰਾ ’ਚ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਰਾਮਪੁਰਾ ਫੂਲ , 16 ਅਕਤੂਬਰ ( ਹੇਮੰਤ ਕੁਮਾਰ ਸ਼ਰਮਾ )- ਰਾਮਪੁਰਾ ਪਿੰਡ ਦੇ ਖੇਡ ਗਰਾਊਂਡ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਖੇਡ ਭਾਵਨਾ ਅਤੇ ਉਤਸ਼ਾਹ ਨਾਲ ਸਮਾਪਤ ਹੋ ਗਿਆ । ਟੂਰਨਾਮੈਂਟ ਵਿਚ 32 ਟੀਮਾਂ ਨੇ ਭਾਗ ਲਿਆ ।

ਅਜੀਤ ਡੈਸਕ 17-10-2026
ਰਾਮਪੁਰਾ ਫੂਲ , 16 ਅਕਤੂਬਰ ( ਹੇਮੰਤ ਕੁਮਾਰ ਸ਼ਰਮਾ )- ਰਾਮਪੁਰਾ ਪਿੰਡ ਦੇ ਖੇਡ ਗਰਾਊਂਡ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਖੇਡ ਭਾਵਨਾ ਅਤੇ ਉਤਸ਼ਾਹ ਨਾਲ ਸਮਾਪਤ ਹੋ ਗਿਆ । ਟੂਰਨਾਮੈਂਟ ਵਿਚ 32 ਟੀਮਾਂ ਨੇ ਭਾਗ ਲਿਆ । ਇਸ ਨੂੰ ਸਫ਼ਲ ਬਣਾਉਣ ਵਿਚ ਠੇਕੇਦਾਰ ਗੁਰਤੇਜ ਸਿੰਘ ਚਹਿਲ , ਗ੍ਰਾਮ ਪੰਚਾਇਤ ਅਤੇ ਪਿੰਡ ਦੇ ਨੌਜਵਾਨਾਂ ਨੇ ਅਹਿਮ ਭੂਮਿਕਾ ਨਿਭਾਈ । ਇਨ੍ਹਾਂ ਮੁਕਾਬਲਿਆਂ ਵਿਚ ਮੰਡੀ ਖੁਰਦ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ । ਜੇਤੂ ਟੀਮ ਨੂੰ 41 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਠੇਕੇਦਾਰ ਗੁਰਤੇਜ ਸਿੰਘ ਚਹਿਲ ਵਲੋਂ ਭੇਂਟ ਕੀਤੀ ਗਈ । ਬਾਲਿਆਂਵਾਲੀ ਦੀ ਟੀਮ ਦੂਜੇ ਸਥਾਨ ’ ਤੇ ਰਹੀ ਜਿਸ ਨੂੰ 25 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਮੀਤ ਰਾਮਪੁਰਾ ਵਲੋਂ ਦਿੱਤੀ ਗਈ । ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਜੀਦਾ ਤੇ ਠੇਕੇਦਾਰ ਗੁਰਤੇਜ ਸਿੰਘ ਚਹਿਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ , ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਅਨੁਸ਼ਾਸਨ ਤੇ ਟੀਮ ਭਾਵਨਾ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ । ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਅਜਿਹੇ ਖੇਡ ਮੁਕਾਬਲੇ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ ਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕਦਾ ਹੈ । ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ । ਸਮਾਪਤੀ ਸਮਾਰੋਹ ਵਿਚ ਚੇਅਰਮੈਨ ਨਵਦੀਪ ਸਿੰਘ ਜੀਦਾ , ਭਾਜਪਾ ਆਗੂ ਜਗਦੀਪ ਸਿੰਘ ਨਕਈ , ਠੇਕੇਦਾਰ ਗੁਰਤੇਜ ਸਿੰਘ ਚਹਿਲ , ਗੁਰਪ੍ਰੀਤ ਸਿੰਘ ਮਲੂਕਾ , ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਤੇ ਚੇਅਰਮੈਨ ਬਲਵਿੰਦਰ ਸਿੰਘ ਬੱਲੋ ਨੇ ਸ਼ਿਰਕਤ ਕੀਤੀ । ਟੂਰਨਾਮੈਂਟ ਨੂੰ ਸਫ਼ਲ ਬਣਾਉਣ ਵਿਚ ਡਾ : ਬੱਗਾ ਸਿੰਘ , ਗੌਤਮ ਰਾਮਪੁਰਾ , ਜੋਧਾ ਰਾਮਪੁਰਾ , ਕਾਲਾ ਚਹਿਲ , ਹਰਕਰਨ ਰਾਮਪੁਰਾ , ਜੱਸੀ ਰਾਮਪੁਰਾ , ਜਸ਼ਨ ਰਾਮਪੁਰਾ , ਇੰਦਰਵੀਰ ਰਾਮਪੁਰਾ , ਮਨਦੀਪ ਰਾਮਪੁਰਾ ਤੇ ਸੁਖਵਿੰਦਰ ਰਾਮਪੁਰਾ ਨੇ ਵਿਸ਼ੇਸ਼ ਸਹਿਯੋਗ ਦਿੱਤਾ ।
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਬੱਚਿਆਂ ਦੀ ਮਦਦ ਲਈ ਅੱਗੇ ਆਏ ਸਮਾਜ ਸੇਵੀ ਹਰਜਿੰਦਰ ਸਿੰਘ ਹੈਪੀ ਝੁਟੀਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।