‘ ਦ ਸੰਸਕਾਰ ਸਕੂਲ’ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਮਾਰੀਆਂ ਮੱਲਾਂ
ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)- ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਈ ਹਰਿਆਣਾ ਦੇ ਰਤੀਆ ਵਿਖੇ ਗੁਰੂ ਨਾਨਕ ਡਿਫੈਂਸ ਐਂਡ ਸਪੋਰਟਸ ਅਕੈਡਮੀ ’ਚ ਕਰਵਾਈ 10ਵੀਂ ਰਾਸ਼ਟਰੀ ਸਬ-ਜੂਨੀਅਰ ਅਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ-2026 ਦੇ ਰਾਸ਼ਟਰੀ ਮੁਕਾਬਲੇ ਵਿੱਚ ਨਗਰ ਤਲਵੰਡੀ ਸਾਬੋ ਦੀ ਨਾਮਵਰ ਵਿੱਦਿਅਕ ਸੰਸਥਾ ‘ਦ ਸੰਸਕਾਰ ਸਕੂਲ’ ਦੇ ਗਤਕਾ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਲਾਜਵਾਬ ਖੇਡ ਖੇਡ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਉਕਤ ਚੈਂਪੀਅਨਸ਼ਿਪ ਦੇ ਰਾਸ਼ਟਰੀ ਗਤਕਾ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਚਾਰ ਸੋਨੇ ਦੇ ਤਗਮੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਬੇਮਿਸਾਲ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
21-10-2026