24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਠਿੰਡਾ-ਬੀਕਾਨੇਰ ਰੇਲਵੇ ਲਾਈਨ ’ਤੇ ਹਾਦਸਾ, 78 ਸਾਲਾ ਬਜ਼ੁਰਗ ਦੀ ਮੌਤ

ਸੰਗਤ ਮੰਡੀ, 22 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬੀਕਾਨੇਰ ਰੇਲਵੇ ਲਾਈਨ ‘ਤੇ ਪਿੰਡ ਕੁਟੀ ਕਿਸ਼ਨਪੁਰਾ ਅਤੇ ਸੰਗਤ ਵਿਚਕਾਰ ਵਾਪਰੇ ਹਾਦਸੇ ਦੌਰਾਨ ਕਰੀਬ 78 ਸਾਲਾ ਬਜ਼ੁਰਗ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਨਾਹਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ ਹੈ।

ਅਜੀਤ ਡੈਸਕ 23-10-2026
ਸੰਗਤ ਮੰਡੀ, 22 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬੀਕਾਨੇਰ ਰੇਲਵੇ ਲਾਈਨ ‘ਤੇ ਪਿੰਡ ਕੁਟੀ ਕਿਸ਼ਨਪੁਰਾ ਅਤੇ ਸੰਗਤ ਵਿਚਕਾਰ ਵਾਪਰੇ ਹਾਦਸੇ ਦੌਰਾਨ ਕਰੀਬ 78 ਸਾਲਾ ਬਜ਼ੁਰਗ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਨਾਹਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ ਹੈ। ਮੰਡੀ ਡੱਬਵਾਲੀ ਐਂਬੂਲੈਂਸ ਸੇਵਾ ਟਰੱਸਟ ਦੇ ਵਲੰਟੀਅਰ ਕੁਲਵੰਤ ਸਿੰਘ ਅਨੁਸਾਰ, ਰੇਲਗੱਡੀ ਦੇ ਲੋਕੋ ਪਾਇਲਟ ਵਲੋਂ ਦਿੱਤੇ ਮੈਮੋ ਮੁਤਾਬਿਕ ਬਜ਼ੁਰਗ ਰੇਲਵੇ ਟਰੈਕ ਦੇ ਵਿਚਕਾਰ ਖੜ੍ਹਾ ਸੀ। ਲੋਕੋ ਪਾਇਲਟ ਨੇ ਉਸ ਨੂੰ ਬਚਾਉਣ ਲਈ ਐਮਰਜੈਂਸੀ ਬ੍ਰੇਕ ਵੀ ਲਗਾਏ, ਪਰ ਇਸ ਦੇ ਬਾਵਜੂਦ ਬਜ਼ੁਰਗ ਰੇਲਗੱਡੀ ਦੀ ਲਪੇਟ ਵਿਚ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੰਡੀ ਡੱਬਵਾਲੀ ਐਂਬੂਲੈਂਸ ਸੇਵਾ ਟਰੱਸਟ ਦੀ ਐਂਬੂਲੈਂਸ ਰਾਹੀਂ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।
ਪਿਛਲੀ ਖ਼ਬਰ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਸਮੂਹਿਕ ਛੁੱਟੀ ਜਾਰੀ ਰੱਖਦਿਆਂ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਭਵਿੱਖ ਲਈ ਜ਼ਰੂਰੀ- ਕੈਪਟਨ ਵਿਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।