ਹੈਰੋਇਨ ਸਮੇਤ ਨੌਜਵਾਨ ਕਾਬੂ
ਸੰਗਤ ਮੰਡੀ, 23 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਨਰ ਸਿੰਘ ਕਾਲੋਨੀ ਤੋਂ ਇਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ।
ਅਜੀਤ ਡੈਸਕ
24-10-2026