ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ-ਗਗਨਦੀਪ ਸਿੰਘ ਬਹਿਣੀਵਾਲ
ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋ ਰਹੇ ਧਰਨਿਆਂ ਤੇ ਮੁਜ਼ਾਹਰਿਆਂ ਦੇ ਸੰਦਰਭ ਵਿਚ ਦੇਸ਼ ਦੀ ਚੋਣ ਪ੍ਰਣਾਲੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਹੈ।
ਅਜੀਤ ਡੈਸਕ
25-10-2026