25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜੋਗਿੰਦਰ ਸਿੰਘ ਜੌੜਾ ਭਾਜਪਾ ਭੁੱਚੋ ਮੰਡਲ ਦੇ ਮੀਤ ਪ੍ਰਧਾਨ ਨਿਯੁਕਤ

ਭੁੱਚੋ ਮੰਡੀ, 24 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਬਜ਼ੁਰਗ ਆਗੂ ਜੋਗਿੰਦਰ ਸਿੰਘ ਜੌੜਾ ਨੂੰ ਭਾਜਪਾ ਭੁੱਚੋ ਮੰਡਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਵਲੋਂ ਕੀਤੀ ਗਈ ਹੈ ਅਤੇ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਵਲੋਂ ਨਿਯੁਕਤੀ ਪੱਤਰ ਦਿੱਤਾ ਗਿਆ ਹੈ।

ਅਜੀਤ ਡੈਸਕ 25-10-2026
ਭੁੱਚੋ ਮੰਡੀ, 24 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਬਜ਼ੁਰਗ ਆਗੂ ਜੋਗਿੰਦਰ ਸਿੰਘ ਜੌੜਾ ਨੂੰ ਭਾਜਪਾ ਭੁੱਚੋ ਮੰਡਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਵਲੋਂ ਕੀਤੀ ਗਈ ਹੈ ਅਤੇ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਵਲੋਂ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਜੋਗਿੰਦਰ ਸਿੰਘ ਜੌੜਾ ਨੇ ਤਾਉਮਰ ਜਨ ਸੰਘ ਅਤੇ ਭਾਜਪਾ ਲਈ ਕੰਮ ਕੀਤਾ ਹੈ, ਪ੍ਰੰਤੂ ਕਿਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਕੀਤਾ। ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਭਾਜਪਾ ਵਲੋਂ ਉਨ੍ਹਾਂ ਨੂੰ ਭੁੱਚੋ ਮੰਡਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜੋਗਿੰਦਰ ਸਿੰਘ ਜੌੜਾ ਸਵਰਨਕਾਰ ਸੰਘ ਭੁੱਚੋ ਮੰਡੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ‘ਤੇ ਸਥਾਨਕ ਭਾਜਪਾ ਆਗੂਆਂ ਅਤੇ ਸਵਰਨਕਾਰ ਸੰਘ ਵਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ : ਯੋਗਾ ਅੰਡਰ-17 ਲੜਕਿਆਂ ’ਚ ਸ੍ਰੀ ਮੁਕਤਸਰ ਸਾਹਿਬ ਬਣਿਆ ‘ਚੈਂਪੀਅਨ’ ਅਗਲੀ ਖ਼ਬਰ ਬੇਰੁਜ਼ਗਾਰ ਅਧਿਆਪਕਾਂ ਵਲੋਂ 55 ਫ਼ੀਸਦੀ ਅੰਕਾਂ ਦੀ ਸ਼ਰਤ ਰੱਦ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।