ਸ਼ਹੀਦ ਪਰਵਿੰਦਰ ਸਿੰਘ ਝੋਟਾ ਤੇ ਨੇਹਾ ਸ਼ੋਰੀ ਨੂੰ ਇਨਸਾਫ਼ ਦਿਵਾਉਣ ਲਈ ਰਾਮਾਂ ਮੰਡੀ ’ਚ ਮੋਮਬੱਤੀ ਮਾਰਚ
ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)- ਸ਼ਹੀਦ ਪਰਵਿੰਦਰ ਸਿੰਘ ਝੋਟਾ ਅਤੇ ਨੇਹਾ ਸ਼ੋਰੀ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਦੇਰ ਸ਼ਾਮ (ਵਾਰਿਸ ਪੰਜਾਬ ਦੇ) ਸੂਬਾ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਰਾਮਾਂ ਮੰਡੀ ਦੇ ਬਾਜ਼ਾਰਾਂ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ‘ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਅਤੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾਏ।
ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)- ਸ਼ਹੀਦ ਪਰਵਿੰਦਰ ਸਿੰਘ ਝੋਟਾ ਅਤੇ ਨੇਹਾ ਸ਼ੋਰੀ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਦੇਰ ਸ਼ਾਮ (ਵਾਰਿਸ ਪੰਜਾਬ ਦੇ) ਸੂਬਾ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਰਾਮਾਂ ਮੰਡੀ ਦੇ ਬਾਜ਼ਾਰਾਂ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ‘ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਅਤੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ, ਸ਼ਹੀਦ ਪਰਵਿੰਦਰ ਸਿੰਘ ਝੋਟਾ ਅਤੇ ਨੇਹਾ ਸ਼ੋਰੀਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ ਅਤੇ ਸਮਾਜ ਵਿਚੋਂ ਨਸ਼ਿਆਂ ਦੀ ਸਮੱਸਿਆ ਖ਼ਤਮ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ, ਸ਼ਹਿਰ-ਸ਼ਹਿਰ ਅਤੇ ਗਲੀ-ਗਲੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਵਿਅਕਤੀ ਜਾਂ ਜਥੇਬੰਦੀ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਸਾਂਝੀ ਲੜਾਈ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਮੋਮਬੱਤੀ ਮਾਰਚ ਵਿਚ ਉਕਤ ਪਾਰਟੀ ਦੇ ਟੈਣੀ ਅਗਰਵਾਲ, ਸੋਨੀ ਬਾਬਾ, ਪਰਮਪ੍ਰੀਤ ਸਿੰਘ ਮਾਨਸ਼ਾਹੀਆ, ਭਿੰਦਰ ਸਿੰਘ ਭਾਈ ਬਖਤੌਰ, ਗੰਗਾ ਰਾਮ, ਪਾਲੀ ਅਤੇ ਅੰਮ੍ਰਿਤਪਾਲ ਚੱਠਾ ਅਤੇ ਵੱਡੀ ਗਿਣਤੀ ’ਚ ਵਰਕਰ ਅਤੇ ਲੋਕ ਹਾਜ਼ਰ ਰਹੇ।