27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ 3 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ- ਮੈਨੇਜਰ

ਤਲਵੰਡੀ ਸਾਬੋ, 26 ਅਕਤੂਬਰ (ਰਣਜੀਤ ਸਿੰਘ ਰਾਜੂ)- ਮਾਤਾ ਸਾਹਿਬ ਕੌਰ ਜੀ ਦਾ ਪਾਵਨ ਜਨਮ ਦਿਹਾੜਾ 3 ਨਵੰਬਰ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਭਾਵਨਾ ਤੇ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਤਖ਼ਤ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

ਅਜੀਤ ਡੈਸਕ 27-10-2026
ਤਲਵੰਡੀ ਸਾਬੋ, 26 ਅਕਤੂਬਰ (ਰਣਜੀਤ ਸਿੰਘ ਰਾਜੂ)- ਮਾਤਾ ਸਾਹਿਬ ਕੌਰ ਜੀ ਦਾ ਪਾਵਨ ਜਨਮ ਦਿਹਾੜਾ 3 ਨਵੰਬਰ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਭਾਵਨਾ ਤੇ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਤਖ਼ਤ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਸਮਾਗਮਾਂ ਦੀ ਤਿਆਰੀ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਅੱਜ ਮੁਹਤਬਰ ਸ਼ਖ਼ਸੀਅਤਾਂ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਭਾਈ ਨਰਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਪੀਣ ਵਾਲਾ ਸਾਫ਼ ਪਾਣੀ, ਸਫ਼ਾਈ ਤੇ ਆਵਾਜਾਈ ਆਦਿ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਮੀਟਿੰਗ ‘ਚ ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਮੀਤ ਮੈਨੇਜਰ ਗੁਰਦੇਵ ਸਿੰਘ ਸੰਧੂ, ਮਨਦੀਪ ਸਿੰਘ ਮਾਖਾ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਤਲਵੰਡੀ ਸਾਬੋ ਦੇ ਨੁਮਾਇੰਦਿਆਂ ਤੋਂ ਇਲਾਵਾ ਖ਼ਾਲਸਾ ਸਕੂਲ ਮੈਨੇਜਰ ਰਣਜੀਤ ਸਿੰਘ ਮਲ ਕਾਣਾ, ਭਾਈ ਅਵਤਾਰ ਸਿੰਘ ਖ਼ਾਲਸਾ, ਪ੍ਰਕਾਸ਼ ਸਿੰਘ ਬਿੱਟੂ, ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਸੁਖਮੰਦਰ ਸਿੰਘ ਭਾਗੀਵਾਂਦਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਠਾਣਾ ਸਿੰਘ ਚੱਠਾ, ਪ੍ਰੋ.ਗੁਰਜੀਤ ਸਿੰਘ ਗੁਰੂ ਕਾਸ਼ੀ ਯੂਨੀਵਰਸਿਟੀ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਦੁੱਲੇਵਾਲਾ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਦੁੱਲੇਵਾਲਾ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਅਗਲੀ ਖ਼ਬਰ ਡਾ: ਸਿਰਸਾ ਤੇ ਭਾਸ਼ਾ ਵਿਭਾਗ ਵਲੋਂ ਐਵਾਰਡ ਲਈ ਚੁਣੇ ਲੇਖਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।