27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਾਕਿਯੂ (ਕ੍ਰਾਂਤੀਕਾਰੀ) ਦੀ ਇਕੱਤਰਤਾ ਹੋਈ

ਮਾਨਸਾ, 26 ਅਕਤੂਬਰ (ਸੱਭਿ. ਪ੍ਰਤੀ.)

ਅਜੀਤ ਡੈਸਕ 27-10-2026
ਮਾਨਸਾ, 26 ਅਕਤੂਬਰ (ਸੱਭਿ.ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਤਾਮਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਕਿਸਾਨੀ ਮੰਗਾਂ ਤੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਚੱਲ ਰਹੇ ਧਰਨੇ ’ਚ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਜਾਵੇਗੀ ਅਤੇ ਪਿੰਡਾਂ ’ਚੋਂ ਵੱਧ ਤੋਂ ਵੱਧ ਲਾਮਬੰਦੀ, ਲੰਗਰ, ਦੁੱਧ ਆਦਿ ਦੀ ਸੇਵਾ ਨੂੰ ਮੋਰਚੇ ’ਚ ਪਹੁੰਚਦਾ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਤੁਰੰਤ ਅਸਤੀਫ਼ਾ ਦੇਣ, ਐਕਸ਼ਨ ਕਮੇਟੀ ਸਾਰੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ, ਜ਼ਿਲ੍ਹਾ ਮੀਤ ਪ੍ਰਧਾਨ ਦਲਜੀਤ ਸਿੰਘ ਮਾਨਸਾ, ਜ਼ਿਲ੍ਹਾ ਕਮੇਟੀ ਮੈਂਬਰ ਸਰਬਜੀਤ ਸਿੰਘ ਮਾਨਸਾ ਖ਼ੁਰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਲਾਜੀ ਇਨਕਲੇਵ ਦੀ ਚਾਰਦੀਵਾਰੀ ਤੋੜ ਕੇ ਨਵੇਂ ਅਣਅਧਿਕਾਰਤ ਪਲਾਟਾਂ ਨੂੰ ਰਸਤਾ ਦੇਣ ਦੀ ਤਾਕ ’ਚ ਅਗਲੀ ਖ਼ਬਰ ਪੰਜਾਬ ਵਿਚ ਪ੍ਰਿੰਸੀਪਲਾਂ ਦੀਆਂ 60 ਫ਼ੀਸਦੀ ਤੋਂ ਵੱਧ ਅਸਾਮੀਆਂ ਖ਼ਾਲੀ - ਡੀ.ਟੀ.ਐਫ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।