28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਹਾਂ ਰੈਲੀ ਦੌਰਾਨ ਮੁਲਾਜ਼ਮ ਸਰਕਾਰ ਦੇ ਲਾਰਿਆਂ ਦੀ ਪੋਲ ਖੋਲ੍ਹਣਗੇ-ਟੀ. ਐਸ. ਯੂ. ਆਗੂ

ਲਹਿਰਾ ਮੁਹੱਬਤ, 27 ਅਕਤੂਬਰ (ਚਰਨਜੀਤ ਸਿੰਘ)- ਟੈਕਨੀਕਲ ਸਰਵਿਸਜ ਯੂਨੀਅਨ (ਰਜਿ:) ਵਲੋਂ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ’ਤੇ ਰੈਲੀ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ, ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ, ਪ੍ਰੈਸ ਸਕੱਤਰ ਪਿਆਰਾ ਸਿੰਘ, ਕੈਸ਼ੀਅਰ ਵਰਿੰਦਰ ਸਿੰਘ ਪਰਮਾਰ ਤੇ ਵਿਜੇ ਕੁਮਾਰ ਏਪੀਏ ਆਦਿ ਨੇ ਰੈਲੀ ਨੂੰ ਸੰਬੋਧਨ ਕੀਤਾ।

ਅਜੀਤ ਡੈਸਕ 28-10-2026
ਲਹਿਰਾ ਮੁਹੱਬਤ, 27 ਅਕਤੂਬਰ (ਚਰਨਜੀਤ ਸਿੰਘ)- ਟੈਕਨੀਕਲ ਸਰਵਿਸਜ ਯੂਨੀਅਨ (ਰਜਿ:) ਵਲੋਂ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ’ਤੇ ਰੈਲੀ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ, ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ, ਪ੍ਰੈਸ ਸਕੱਤਰ ਪਿਆਰਾ ਸਿੰਘ, ਕੈਸ਼ੀਅਰ ਵਰਿੰਦਰ ਸਿੰਘ ਪਰਮਾਰ ਤੇ ਵਿਜੇ ਕੁਮਾਰ ਏਪੀਏ ਆਦਿ ਨੇ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆਂ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 28 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕੇ ’ਚ ਮੁਲਾਜ਼ਮਾਂ ਵਲੋਂ ਮਹਾਂ ਰੈਲੀ ਕਰਨ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ। ਪੰਜਾਬ ਦੇ ਕੋਨੋ ਕੋਨੇ ’ ਤੋਂ ਹਰ ਮਹਿਕਮੇ ਦਾ ਮੁਲਾਜ਼ਮ ਹਲਕਾ ਦਿੜ੍ਹਬਾ ਵਿਖੇ ਵੱਡੀ ਗਿਣਤੀ ’ਚ ਪਹੁੰਚ ਰਿਹਾ ਹੈ। ਸਰਕਾਰ ਨੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਵਤੀਰਾ ਅਪਣਾਇਆ ਹੋਇਆ ਹੈ, ਜਿਸ ਦੇ ਵਿਰੋਧ ’ਚ ਰੈਲੀ ਦੌਰਾਨ ਮੁਲਾਜ਼ਮ ਸਰਕਾਰ ਦੇ ਲਾਰਿਆਂ ਦੀ ਪੋਲ ਖੋਲ੍ਹਣਗੇ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 10 ਫ਼ੀਸਦੀ ਵਾਧਾ ਕੀਤਾ ਜਾਵੇ, 8 ਫ਼ੀਸਦੀ ਏਰੀਅਰ ਜਾਰੀ ਕੀਤਾ ਜਾਵੇ, ਜੁਲਾ ਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਦਾ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ, ਜਨਵਰੀ 2015 ਦਾ ਨੋਟੀਫ਼ਿਕੇਸ਼ਨ ਰੱਦ ਕਰਕੇ ਪ੍ਰੋਬੇਸ਼ਨ ਪੀਰੀਅਡ ਬੰਦ ਕੀਤਾ ਜਾਵੇ, ਰਹਿੰਦੇ ਭੱਤੇ ਲਾਗੂ ਕੀਤੇ ਜਾਣ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ।
ਪਿਛਲੀ ਖ਼ਬਰ ਪੁਲਿਸ ਵਲੋਂ 4 ਕਿੱਲੋ 504 ਗ੍ਰਾਮ ਅਫ਼ੀਮ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।