ਪਿੰਡ ਬੁਰਜ ਵਿਖੇ ਅਕਾਲੀ ਦਲ ਨੂੰ ਵੱਡਾ ਸਮਰਥਨ ਰਾਜਪੂਤ ਭਾਈਚਾਰੇ ਦੇ 35 ਦੇ ਕਰੀਬ ਪਰਿਵਾਰ ਅਕਾਲੀ ਦਲ ( ਬ ) ’ ਚ ਸ਼ਾਮਿਲ
ਮੌੜ ਮੰਡੀ, 27 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਵਿਧਾਨ ਸਭਾ ਹਲਕਾ ਮੌੜ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ ’ਚ ਅੱਜ ਉਸ ਸਮੇਂ ਵਾਧਾ ਹੋ ਗਿਆ, ਜਦ ਪਿੰਡ ਬੁਰਜ ਦੇ 35 ਦੇ ਕਰੀਬ ਰਾਜਪੂਤ ਭਾਈਚਾਰੇ ਨਾਲ ਸੰਬੰਧ ਰੱਖਣ ਵਾਲੇ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਪਾਰਟੀ ਅੰਦਰ ਪੂਰਾ ਇੱਜ਼ਤ ਮਾਣ ਕੀਤਾ ਜਾਵੇਗਾ।
ਪ
ਪਿੰਡ ਬੁਰਜ ਵਿਖੇ ਰਾਜਪੂਤ ਭਾਈਚਾਰੇ ਦੇ ਲੋਕਾਂ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਨ ਸਮੇਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ।
28-10-2026
ਮੌੜ ਮੰਡੀ, 27 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਵਿਧਾਨ ਸਭਾ ਹਲਕਾ ਮੌੜ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ ’ਚ ਅੱਜ ਉਸ ਸਮੇਂ ਵਾਧਾ ਹੋ ਗਿਆ, ਜਦ ਪਿੰਡ ਬੁਰਜ ਦੇ 35 ਦੇ ਕਰੀਬ ਰਾਜਪੂਤ ਭਾਈਚਾਰੇ ਨਾਲ ਸੰਬੰਧ ਰੱਖਣ ਵਾਲੇ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਪਾਰਟੀ ਅੰਦਰ ਪੂਰਾ ਇੱਜ਼ਤ ਮਾਣ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਅੰਦਰ ਜੇਕਰ ਵਿਕਾਸ ਦਾ ਕੰਮ ਹੋਇਆ ਹੈ ਤਾਂ ਉਹ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਸਰਕਾਰ ਬਣਾਈ ਹੈ ਪਰ ਲੋਕਾਂ ਦੇ ਹਿੱਤ ਨੂੰ ਦੋਵੇਂ ਸਰਕਾਰਾਂ ਨੇ ਅੱਖਾਂ ਤੋਂ ਪਰੋਖੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਵਿਚ ਡਰ ਪੈਦਾ ਕੀਤਾ ਹੈ। ਇਥੇ ਨਸ਼ੇ ਵੇਚਣ ਵਾਲਿਆਂ ਨੂੰ ਪੂਰੀ ਖੁਲ ਮਿਲੀ ਹੋਈ ਹੈ ਪਰ ਜੇਕਰ ਕੋਈ ਨਸ਼ਿਆਂ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਤਸਕਰ ਗੋਲੀਆਂ ਨਾਲ ਭੁੱਨ ਸੁੱਟਦੇ ਹਨ। ਕਿਸੇ ਦੀ ਕੋਈ ਵੀ ਸੁਣਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣਨ ਉਹ ਸਾਰੀਆਂ ਸਹੂਲਤਾਂ ਦੁਬਾਰਾ ਤੋਂ ਸ਼ੁਰੂ ਹੋਣਗੀਆਂ ਜਿਨ੍ਹਾਂ ਨੂੰ ਕਾਂਗਰਸ ਅਤੇ ਆਮ ਆਦਮੀ ਦੀ ਸਰਕਾਰ ਨੇ ਖ਼ਤਮ ਕਰ ਦਿੱਤਾ ਹੈ। ਇਸ ਮੌਕੇ ਕੰਵਰਜੀਤ ਸਿੰਘ ਬੰਟੀ ਮੈਂਬਰ ਪੀ ਏ ਸੀ, ਅੰਮ੍ਰਿਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਗੁਰਜੀਤਪਾਲ ਸਿੰਘ ਗਿੰਨੀ ਐੱਮ ਸੀ, ਰਾਜਦੀਪ ਸਿੰਘ ਨੰਬਰਦਾਰ ਆਦਿ ਤੋਂ ਇਲਾਵਾ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।