30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਸਕਾਊਟ ਐਂਡ ਗਾਈਡ ਸੰਬੰਧੀ ਸੈਮੀਨਾਰ

ਗੋਨਿਆਣਾ, 29 ਅਕਤੂਬਰ (ਲਛਮਣ ਦਾਸ ਗਰਗ)-ਐਸ. ਐਸ.

ਐਸ ਐਸ ਡੀ ਕਾਲਜ ਭੋਖੜਾ ਵਿਖੇ ਮੁੱਖ ਮਹਿਮਾਨ ਅਤੇ ਪਤਵੰਤੇ ਸਕਾਊਟ ਐਂਡ ਗਾਈਡ ਸੰਬੰਧੀ ਸੈਮੀਨਾਰ ਦੌਰਾਨ। ਤਸਵੀਰ: ਲਛਮਣ ਦਾਸ ਗਰਗ 30-10-2026
ਗੋਨਿਆਣਾ, 29 ਅਕਤੂਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡ ਦੇ ਇਤਿਹਾਸ, ਉਦੇਸ਼ਾਂ ਅਤੇ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ। ਇਸ ਮੌਕੇ ਸਕਾਊਟ ਐਂਡ ਗਾਈਡ ਦੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ ਅਤੇ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਬਰਾੜ ਨੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡ ਦੀ ਸ਼ੁਰੂਆਤ, ਇਤਿਹਾਸ, ਸਿਧਾਂਤਾਂ ਅਤੇ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਕਾਊਟ ਐਂਡ ਗਾਈਡ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ, ਲੀਡਰਸ਼ਿਪ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਉੱਪ ਪ੍ਰਿੰਸੀਪਲ ਅਤੇ ਰੇਂਜਰ ਲੀਡਰ ਅੰਸ਼ਦੀਪ ਕੌਰ ਬਰਾੜ ਦੀ ਦੇਖ-ਰੇਖ ਅਤੇ ਯੋਗ ਅਗਵਾਈ ਹੇਠ ਸਕਾਊਟ ਐਂਡ ਗਾਈਡ ਨਾਲ ਸਬੰਧਿਤ ਸਮੁੱਚਾ ਪ੍ਰੋਗਰਾਮ ਸਫ਼ਲਤਾ ਪੂਰਵਕ ਆਯੋਜਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡ ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਅਤੇ ਸਕਾਊਟ ਐਂਡ ਗਾਈਡ ਇੰਚਾਰਜ ਖੁਸ਼ਬੂ ਜੈਨ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡ ਦੀਆਂ ਗਤੀਵਿਧੀਆਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਪਰਵੀਨ ਪੁਰੀ ਨੇ ਕਿਹਾ ਕਿ ਸਕਾਊਟ ਐਂਡ ਗਾਈਡ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਨਿਰਭਰਤਾ, ਸੇਵਾ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਦੀਆਂ ਹਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਸ਼ਣ ਕੁਮਾਰ ਜਿੰਦਲ ਅਤੇ ਸਕੱਤਰ ਪ੍ਰਦੀਪ ਮੰਗਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਮਾਜ ਸੇਵਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨਾ ਵੀ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਆਕਸਫੋਰਡ ਸੰਸਥਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਕੂਲ ਨਥਾਣਾ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।