ਡਾ: ਬਲਵੀਰ ਸਿੰਘ ਸਕੂਲ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਮੀਨਾਰ
ਭਗਤਾ ਭਾਈਕਾ, 31 ਅਕਤੂਬਰ (ਸੁਖਪਾਲ ਸਿੰਘ ਸੋਨੀ)-ਡਾ: ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਸੈਮੀਨਾਰ ਦੌਰਾਨ ਐਡੀਸ਼ਨਲ ਸਿਵਲ ਜੱਜ ਅਤੇ ਚੇਅਰਮੈਨ, ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਰਾਮਪੁਰਾ ਫੂਲ ਗੀਤਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਡ
ਡਾ: ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ ਵਿਖੇ ਬੱਚਿਆਂ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਮੈਡਮ ਗੀਤਾ ਰਾਣੀ। ਤਸਵੀਰ: ਸੁਖਪਾਲ ਸਿੰਘ ਸੋਨੀ
01-11-2026
ਭਗਤਾ ਭਾਈਕਾ, 31 ਅਕਤੂਬਰ (ਸੁਖਪਾਲ ਸਿੰਘ ਸੋਨੀ)-ਡਾ: ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਸੈਮੀਨਾਰ ਦੌਰਾਨ ਐਡੀਸ਼ਨਲ ਸਿਵਲ ਜੱਜ ਅਤੇ ਚੇਅਰਮੈਨ, ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਰਾਮਪੁਰਾ ਫੂਲ ਗੀਤਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਗੀਤਾ ਰਾਣੀ ਨੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ, ਸਾਈਬਰ ਸੁਰੱਖਿਆ ਅਤੇ ਸਹਾਇਤਾ ਲਈ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੈਨਲ ਐਡਵੋਕੇਟ ਪੁਸ਼ਪਾ ਦੇਵੀ ਵੀ ਹਾਜ਼ਰ ਸਨ। ਸਕੂਲ ਦੀ ਚੇਅਰਪਰਸਨ ਡਾ: ਪ੍ਰਨੀਤ ਕੌਰ ਦਿਓਲ ਤੇ ਗੁਰਦਿਆਲ ਸਿੰਘ ਬੁੱਟਰ ਅਤੇ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਗੀਤਾ ਰਾਣੀ ਦਾ ਧੰਨਵਾਦ ਕੀਤਾ ਅਤੇ ਕਿਹਾ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜਾਗਰੂਕਤਾ ਹਫ਼ਤੇ ਦੌਰਾਨ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਤਿੰਨ ਵਿਸ਼ੇਸ਼ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿਚ ਸਾਈਬਰ ਸੁਰੱਖਿਆ ਅਤੇ ਪੋਕਸੋ ਐਕਟ ਅਧੀਨ ਬੱਚਿਆਂ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਵੇਰ ਦੀ ਸਭਾ ਦੌਰਾਨ ਗੁਰਜੀਤ ਕੌਰ ਨੇ ਬੱਚਿਆਂ ਨੂੰ ਕਿਸੇ ਵੀ ਮੁਸ਼ਕਿਲ ਸਮੇਂ ਮਾਪਿਆਂ ਜਾਂ ਅਧਿਆਪਕਾਂ ਨਾਲ ਗੱਲ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਨਵਦੀਪ ਕੌਰ ਵਲੋਂ ਬਾਲ ਸ਼ੋਸ਼ਣ ਅਤੇ ਬਾਲ ਵਿਆਹ ਵਰਗੀਆਂ ਸਮਾਜਿਕ ਬੁਰਾਈਆਂ ਬਾਰੇ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੂੰ ਨੁੱਕੜ ਨਾਟਕ ਤਿਆਰ ਕਰਵਾਇਆ ਗਿਆ। ਇਸੇ ਤਰ੍ਹਾਂ ਜਸ਼ਨਦੀਪ ਵਲੋਂ ਬਾਲ ਕਾਨੂੰਨ ਅਤੇ ਅਧਿਕਾਰ ਸਬੰਧੀ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ‘ਮੇਰਾ ਬਚਪਨ, ਮੇਰਾ ਅਧਿਕਾਰ’ ’ਕਾਨੂੰਨ ਜਾਣੋ, ਬਚਪਨ ਬਚਾਓ’ ’ਸੁਰੱਖਿਅਤ ਬਚਪਨ’ ’ਬੋਲੋ, ਦੱਸੋ ਅਤੇ ਆਪਣਾ ਆਪ ਬਚਾਓ’ ਵਰਗੇ ਸੁਨੇਹਿਆਂ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਵਲੋਂ ਬੱਚਿਆਂ ਨੂੰ ਜਾਗਰੂਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ।