ਰਾਸ਼ਟਰੀ ਏਕਤਾ ਦਿਵਸ ਮੌਕੇ ਨੌਜਵਾਨਾਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੰਦੇਸ਼
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਪੂਰੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਮੁੱਖ ਮਹਿਮਾਨ ਵਜੋਂ ਪੁੱਜੇ।
ਸਮੂਹ ਹਾਜ਼ਰੀਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ, ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਹਰ ਨਾਗਰਿਕ ਤੱਕ ਪਹੁੰਚਾਉਣ ਦਾ ਪ੍ਰਣ ਲੈਂਦੇ ਹੋਏ। ਤਸਵੀਰ: ਲਵਲੀ
01-11-2026